ਕੈਬਨਿਟ ਮੰਤਰੀ ਪਰਗਟ ਸਿੰਘ ਨੇ ਆਪਣੀ ਹੀ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕੀਤਾ

Saturday, Oct 02, 2021 - 12:49 PM (IST)

ਕੈਬਨਿਟ ਮੰਤਰੀ ਪਰਗਟ ਸਿੰਘ ਨੇ ਆਪਣੀ ਹੀ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕੀਤਾ

ਜਲੰਧਰ (ਚੋਪੜਾ) : ਪੰਜਾਬ ਦੇ ਖੇਡ ਅਤੇ ਸਿੱਖਿਆ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਦੇ ਨਜ਼ਦੀਕੀ ਪਰਗਟ ਸਿੰਘ ਨੇ ਆਪਣੀ ਹੀ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਦੇ ਹੋਏ ਮੰਨਿਆ ਹੈ ਕਿ ਨਵੀਂ-ਨਵੀਂ ਸਰਕਾਰ ਤੋਂ ਗਲਤੀਆਂ ਹੋ ਹੀ ਜਾਂਦੀਆਂ ਹਨ। ਇਨ੍ਹਾਂ ਗਲਤੀਆਂ ਨੂੰ ਸੁਧਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਕਿਤੇ ਨਹੀਂ ਜਾਣਗੇ। ਉਹ ਕਾਂਗਰਸ ਵਿਚ ਹੀ ਰਹਿਣਗੇ। ਉਨ੍ਹਾਂ ਦੀ ਨਾਰਾਜ਼ਗੀ ਦੂਰ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਬਣਨ ਉਪਰੰਤ ਜਲੰਧਰ ਦੇ ਪਹਿਲੇ ਦੌਰੇ ਦੌਰਾਨ ਸਰਕਟ ਹਾਊਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਤੇ ਸੰਗਠਨ ਵਿਚ ਪੈਦੇ ਹੋਏ ਨਵੇਂ ਮੁੱਦਿਆਂ ਅਤੇ ਆਉਣ ਵਾਲੇ ਸਮੇਂ ਵਿਚ ਜੋ ਮੁੱਦੇ ਹਨ, ਉਨ੍ਹਾਂ ਲਈ 3 ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ ਹੈ, ਜਿਸ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ, ਨਵਜੋਤ ਸਿੱਧੂ ਅਤੇ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਤੇ ਆਬਜ਼ਰਵਰ ਹਫਤੇ ਵਿਚ 2 ਵਾਰ ਮੀਟਿੰਗ ਕਰ ਕੇ ਫੈਸਲਿਆਂ ਦਾ ਰਿਵਿਊ ਕਰਿਆ ਕਰਨਗੇ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿਚ 3.25 ਲੱਖ ਦੇ ਲਗਭਗ ਸਰਕਾਰੀ ਨੌਕਰੀਆਂ ਵਿਚ ਖੇਡਾਂ ਦਾ 2 ਫੀਸਦੀ ਕੋਟਾ ਹੈ, ਜਿਸ ਨਾਲ 6 ਹਜ਼ਾਰ ਦੇ ਲਗਭਗ ਖਿਡਾਰੀ ਐਡਜਸਟ ਹੋ ਚੁੱਕੇ ਹਨ। ਪਰਗਟ ਸਿੰਘ ਨੇ ਕਿਹਾ ਕਿ ਉਲੰਪਿਕ ਵਿਚ ਗੋਲਡ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਜਦੋਂ ਨੌਕਰੀ ਦੇਣ ਬਾਰੇ ਪੁੱਛਿਆ ਗਿਆ ਤਾਂ ਖਿਡਾਰੀਆਂ ਨੇ ਡੀ. ਐੱਸ. ਪੀ. ਜਾਂ ਪੀ. ਸੀ. ਐੱਸ. ਅਧਿਕਾਰੀ ਦੀ ਨੌਕਰੀ ਕਰਨ ਦੀ ਇੱਛਾ ਜ਼ਾਹਿਰ ਕੀਤੀ ਪਰ ਉਨ੍ਹਾਂ ਦੀ ਇੱਛਾ ਹੈ ਕਿ ਖਿਡਾਰੀ ਖੇਡ ਵਿਭਾਗ ਵਿਚ ਨੌਕਰੀ ਕਰਨ ਤਾਂ ਜੋ ਉਹ ਹੋਰ ਖਿਡਾਰੀਆਂ ਲਈ ਵੀ ਰੋਲ ਮਾਡਲ ਬਣ ਸਕਣ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕਲੇਸ਼ ਕਾਰਨ ਰਾਸ਼ਟਰਪਤੀ ਰਾਜ ਵੱਲ ਵਧ ਰਿਹਾ ਪੰਜਾਬ ?

ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਵਿਚ ਖੇਡ ਮੰਤਰੀ ਬਣਨ ਦੇ ਬਾਅਦ ਕੈਂਟ ਹਲਕੇ ਤੋਂ ਵਿਧਾਇਕ ਪਰਗਟ ਸਿੰਘ ਬੀਤੇ ਦਿਨੀਂ ਜਲੰਧਰ ਪਹੁੰਚੇ ਸਨ। ਇਸ ਦੌਰਾਨ ਸਰਕਿਟ ਹਾਊਸ ਵਿਖੇ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਉਨ੍ਹਾਂ ਦੇ ਜਲੰਧਰ ਦੌਰੇ ਦੌਰਾਨ ਸਰਕਿਟ ਹਾਊਸ ’ਚ ਅਧਿਆਪਕਾਂ ਵੱਲੋਂ ਘਿਰਾਓ ਕਰਨ ਦੀ ਸ਼ੰਕਾ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ ਮੇਰੀ ਖੇਡਾਂ ਜ਼ਿੰਦਗੀ ਦਾ ਅਹਿਮ ਹਿੱਸਾ ਹਨ ਅਤੇ ਮੇਰੀ ਐੱਨ. ਆਰ. ਆਈਜ਼ ਨੂੰ ਅਪੀਲ ਹੈ ਕਿ ਬੱਚਿਆਂ ’ਚ ਖੇਡ ਪ੍ਰਮੋਟ ਕਰਨ ਲਈ ਉਹ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਬਤੌਰ ਖੇਡ ਮੰਤਰੀ ਹੋਣ ਦੇ ਨਾਤੇ ਉਹ ਖੇਡਾਂ ਨੂੰ ਪਿੰਡਾਂ ’ਚ ਵੱਧ ਤੋਂ ਵੱਧ ਪ੍ਰਮੋਟ ਕਰਨਗੇ ਤਾਂ ਜੋ ਦੇਸ਼ ਨੂੰ ਵਧੀਆ ਖਿਡਾਰੀ ਮਿਲ ਸਕਣ। ਸਾਡੇ ਕੋਲ ਸਮਾਂ ਬਹੁਤ ਹੀ ਘੱਟ ਅਤੇ ਸਿੱਖਿਆ ’ਚ ਬਹੁਤ ਕੰਮ ਕਰਨ ਵਾਲਾ ਹੈ। 

ਇਹ ਵੀ ਪੜ੍ਹੋ : ਐਕਸ਼ਨ ’ਚ  ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਬਠਿੰਡਾ ਬੱਸ ਅੱਡੇ ਤੋਂ ਚੱਕਿਆ ਔਰਬਿਟ ਦਾ ਦਫ਼ਤਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Anuradha

Content Editor

Related News