ਪੰਜਾਬ ਦੇ ਕੈਬਨਿਟ ਮੰਤਰੀ ਨੇ ਦਿਮਾਗੀ ਤੌਰ ’ਤੇ ਕਮਜ਼ੋਰ ਮਰੀਜ਼ ਦਾ ਕੀਤਾ ਸਫ਼ਲ ਆਪਰੇਸ਼ਨ

Saturday, Sep 09, 2023 - 06:54 PM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਅਧੀਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਮੁਫ਼ਤ ਆਪਰੇਸ਼ਨ ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਸਫ਼ਲ ਰਿਹਾ।

PunjabKesari

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਚੰਦ ਸਿੰਘ ਪਿੰਡ ਰੱਤਾ ਖੇੜਾ, ਜਿਸਦੀ ਉਮਰ 40 ਸਾਲ ਹੈ, ਦੀ ਖੱਬੀ ਅੱਖ ਦਾ ਆਪ੍ਰੇਸ਼ਨ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਸੀ ਜਦੋਂ ਉਹ ਸਰਕਾਰੀ ਸੇਵਾ ਵਿੱਚ ਸਨ। ਹੁਣ ਇਸ ਮਰੀਜ਼ ਦਾ ਸੱਜੀ ਅੱਖ ਦਾ ਆਪ੍ਰੇਸ਼ਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 30 ਅਕਤੂਬਰ ਤੋਂ ਬਦਲਣਗੇ ਰਾਹੁਲ ਦੇ ਸਿਤਾਰੇ!, ਨਵੇਂ ਗੱਠਜੋੜ ਨੂੰ ਬੁਲੰਦੀਆਂ ’ਤੇ ਲਿਜਾਣਗੇ

ਉਨ੍ਹਾਂ ਕਿਹਾ ਕਿ ਇਹ ਲੋਕ ਜ਼ਿੰਦਗੀ ’ਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕੇਗਾ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਜਾਵੇਗਾ। ਡਾ.ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ।

ਇਹ ਵੀ ਪੜ੍ਹੋ : ‘ਭਾਰਤ’ ਨਾਮਕਰਨ ਨੂੰ ਲੈ ਕੇ ਛਿੜੀ ਬਹਿਸ : ਖ਼ਰਚ ਹੋਣਗੇ 14,000 ਕਰੋੜ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News