ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੁਣੀਆਂ ਲੋਕਾਂ ਦੀਆਂ ਸਿਕਾਇਤਾਂ
Sunday, Apr 06, 2025 - 08:09 PM (IST)

ਭੋਆ/ ਦੀਨਾਨਗਰ ( ਹਰਜਿੰਦਰ ਸਿੰਘ ਗੋਰਾਇਆ ) ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਜੀ ਵੱਲੋਂ ਪਿੰਡ ਕਟਾਰੂਚੱਕ ਵਿਖੇ ਸਥਿਤ ਦਫਤਰ ਵਿਖੇ ਪਹੁੰਚੇ ਲੋਕਾਂ ਦੀਆਂ ਸਿਕਾਇਤਾਂ ਸੁਣੀਆਂ ਗਈਆਂ। ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੇ ਪੰਜਾਬ ਅੰਦਰ ਲੋਕਹਿੱਤ ਲਈ ਵਿਕਾਸ ਕਾਰਜ ਕਰ ਰਹੀ ਹੈ ਅਤੇ ਇਸ ਤੋਂ ਇਲਾਵਾ ਕੈਬਨਿਟ ਦੇ ਸਾਰੇ ਮੰਤਰੀ ਸਾਹਿਬਾਨ ਅਪਣੇ ਖੇਤਰਾਂ ਅੰਦਰ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਮੋਕੇ ਤੇ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹਰੇਕ ਸਨੀਵਾਰ ਅਤੇ ਐਤਵਾਰ ਦੇ ਦਿਨ ਦਫਤਰ ਕਟਾਰੂਚੱਕ ਵਿਖੇ ਲੋਕਾਂ ਦੀਆਂ ਸਿਕਾਇਤਾਂ ਸੁਣੀਆਂ ਜਾਂਦੀਆਂ ਹਨ ਅਤੇ ਜਿਨ੍ਹਾਂ ਸਿਕਾਇਤਾਂ ਦਾ ਮੋਕੇ ਤੇ ਹੱਲ ਹੋ ਸਕਦਾ ਹੈ ਕੀਤਾ ਜਾਂਦਾ ਹੈ ਜੋ ਸਿਕਾਇਤਾਂ ਸਰਕਾਰੀ ਦਫਤਰਾਂ ਨਾਲ ਸਬੰਧਤ ਹੁੰਦੀਆਂ ਹਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਨਿਰਧਾਰਤ ਸਮੇਂ ਅੰਦਰ ਸਿਕਾਇਤ ਦਾ ਨਿਪਟਾਰਾ ਕੀਤਾ ਜਾਵੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਹਿੱਤ ਵਿੱਚ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਸਿਕਾਇਤਾਂ ਚਾਹੇ ਕਿਸੇ ਤਰ੍ਹਾਂ ਦੀਆਂ ਵੀ ਹੋਣ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਂਦੀਆਂ ਹਨ।