ਉਦਯੋਗਿਕ ਇਕਾਈਆਂ ਨੂੰ 5 ਰੁਪਏ ਦੀ ਦਰ ਨਾਲ ਬਿਜਲੀ ਦੇਣ ਦੇ ਸਮੁੱਚੇ ਪ੍ਰਬੰਧ ਮੁਕੰਮਲ: ਰਾਣਾ ਗੁਰਜੀਤ

01/13/2018 5:41:43 PM

ਕਪੂਰਥਲਾ (ਮੱਲ੍ਹੀ)— ਕੈਪਟਨ ਸਰਕਾਰ ਨੇ 1 ਜਨਵਰੀ 2018 ਤੋਂ ਉਦਯੋਗਿਕ ਇਕਾਈਆਂ ਦੇ ਬਿਜਲੀ ਦੇ ਬਿੱਲ 5 ਰੁਪਏ ਪ੍ਰਤੀ ਯੂਨਿਟ ਕਰਨ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਹ ਸ਼ਬਦ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਨੇ ਕਿਹਾ ਕਿ 748 ਕਰੋੜ ਦੀ ਸਬਸਿਡੀ ਸਹਿਣ ਕਰਨ ਲਈ ਸਰਕਾਰੀ ਆਦੇਸ਼ਾਂ ਨੂੰ ਲਾਗੂ ਕਰਨ ਲਈ ਬਿਜਲੀ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। 1 ਜਨਵਰੀ ਦੇ ਬਿੱਲ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਹੀ ਆਉਣਗੇ। ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਦੋ ਹਫਤਿਆਂ 'ਚ ਕਿਸਾਨਾਂ ਦੇ ਕਰਜ਼ੇ ਮੁਆਫੀ ਲਈ ਨੀਤੀ ਦੱਸਣ ਦੇ ਆਦੇਸ਼ ਬਾਰੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਵਚਨਬੱਧ ਹੈ ਅਤੇ ਜਿਥੋਂ ਤੱਕ ਅਦਾਲਤ 'ਚ ਨੀਤੀ ਦੱਸਣ ਦੀ ਗੱਲ ਹੈ, ਉਸ ਲਈ ਕੈਪਟਨ ਅਮਰਿੰਦਰ ਸਿੰਘ ਹੀ ਯੋਗ ਕਾਰਵਾਈ ਕਰਨਗੇ। ਸਾਲ 1984 ਲਈ ਬਣਾਈ ਗਈ ਐੱਸ. ਆਈ. ਟੀ. ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਐੱਸ. ਆਈ. ਟੀ. ਨੂੰ ਪੂਰਾ ਸਮਾਂ ਦਿੱਤਾ ਜਾਵੇ ਤਾਂ ਸੱਚ ਜ਼ਰੂਰ ਸਾਹਮਣੇ ਆਵੇਗਾ ਅਤੇ ਪੀੜਤਾਂ ਨੂੰ ਇਨਸਾਫ ਮਿਲੇਗਾ।


Related News