ਕੈਬਨਿਟ ਮੰਤਰੀ ਰਣਦੀਪ ਨਾਭਾ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ ਵਿਧਾਨ ਸਭਾ ’ਚ ਮਤਾ ਪੇਸ਼

Thursday, Nov 11, 2021 - 01:13 PM (IST)

ਕੈਬਨਿਟ ਮੰਤਰੀ ਰਣਦੀਪ ਨਾਭਾ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ ਵਿਧਾਨ ਸਭਾ ’ਚ ਮਤਾ ਪੇਸ਼

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਅੰਦਰ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਕੈਬਨਿਟ ਮੰਤਰੀ ਰਣਦੀਪ ਨਾਭਾ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ।ਪਹਿਲਾਂ ਤੋਂ ਇਹ ਮੰਨਿਆ ਜਾ ਰਿਹਾ ਸੀ ਕਿ ਪੰਜਾਬ ਸਰਕਾਰ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਤਾ ਪੇਸ਼ ਕਰੇਗੀ।ਕੈਬਨਿਟ ਮੰਤਰੀ ਨਾਭੇ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਵਪਾਰੀ ਨਾ ਸਮਝੇ ਅਤੇ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੀ ਹਮਾਇਤੀ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਨਾਭਾ ਜੇਲ੍ਹ ’ਚ ਮਰੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਪਤਨੀ ਨੇ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਵੀ ਵਿਧਾਨ ਸਭਾ ’ਚ ਕੇਂਦਰ ਦੇ ਖ਼ੇਤੀ ਕਾਨੂੰਨਾਂ ਖ਼ਿਲਾਫ਼ ਲਿਆਂਦਾ ਮਤਾ ਪਾਸ ਕੀਤਾ ਗਿਆ ਸੀ।ਅੱਜ ਇਸ ਮਤੇ ਤੋਂ ਪਹਿਲਾਂ ਕੇਂਦਰ ਦੇ ਬੀ.ਐੱਸ. ਐੱਫ. ਦਾ ਪੰਜਾਬ ਵਿੱਚ ਦਾਇਰਾ ਵਧਾਉਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਵੀ ਮਤਾ ਪਾਸ ਕਰ ਦਿੱਤਾ ਗਿਆ ਹੈ।ਇਸ ਮਤੇ ਨੂੰ ਪਾਸ ਕਰਨ ਮੌਕੇ ਬੀਜੇਪੀ ਦੇ ਦੋ ਵਿਧਾਇਕਾਂ ਨੇ ਸਦਨ 'ਚੋਂ ਵਾਕਆਊਟ  ਕਰ ਦਿੱਤਾ ਸੀ। 

ਪੜ੍ਹੋ ਇਹ ਵੀ ਖ਼ਬਰ:  ਆਰਥਿਕ ਤੰਗੀ ਦੇ ਚੱਲਦਿਆਂ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ, 2 ਬੱਚਿਆਂ ਦਾ ਸੀ ਪਿਓ


author

Shyna

Content Editor

Related News