ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਚੁੱਕਿਆ ਬੀੜਾ : ਧਰਮਸੋਤ

Saturday, Jul 28, 2018 - 05:11 PM (IST)

ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਚੁੱਕਿਆ ਬੀੜਾ : ਧਰਮਸੋਤ

ਨਾਭਾ (ਜਗਨਾਰ, ਭੂਪਾ) - ਅੱਜ ਪੰਜਾਬ ਸਰਕਾਰ ਵੱਲੋਂ ਰਿਆਸਤੀ ਸ਼ਹਿਰ ਨਾਭਾ ਵਿਖੇ 69ਵਾਂ ਵਣ-ਮਹਾਂਉਤਸਵ ਮਨਾਇਆ ਗਿਆ, ਜਿਸ 'ਚ ਸੂਬੇ ਦੇ ਮੁੱਖ ਮੰਤਰੀ ਕੈ: ਅਮਰਿੰਦਰ ਸਿੰਘ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਪਹੁੰਚਣਾ ਸੀ ਪਰ ਮੌਸਮ ਖਰਾਬ ਹੋਣ ਕਾਰਨ ਉਹ ਨਹੀਂ ਆ ਸਕੇ। ਇਸ ਸਮਾਗਮ 'ਚ ਪਹੁੰਚੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਵੇਂ ਬਣੇ ਨੇਚਰ ਪਾਰਕ 'ਚ ਬੂਟੇ ਲਗਾ ਕੇ ਵਣ-ਮਹਾਂਉਤਸਵ ਦਾ ਉਦਘਾਟਨ ਕੀਤਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾ ਆਉਣ 'ਤੇ ਵੀ ਲੋਕਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।

PunjabKesari
ਨਸ਼ੇ ਨੂੰ ਖਤਮ ਕਰਨ ਲਈ ਚੁੱਕਿਆ ਬੀੜਾ : ਧਰਮਸੋਤ
ਇਸ ਮੌਕੇ ਸੰਬੋਧਨ ਕਰਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਨਸ਼ੇ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ ਉਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਨੂੰ ਹਰਿਆ-ਭਰਿਆ ਬਣਾਉਣ ਦੇ ਯਤਨ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੇ ਵੱਡੀ ਗਿਣਤੀ 'ਚ ਰੈਲੀ 'ਚ ਪਹੁੰਚੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਬੂਟੇ ਵੰਡੇ। ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਕਾਂਗਰਸ ਪਾਰਟੀ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ 'ਚ ਲੜੇਗੀ ਅਤੇ ਪੰਜਾਬ 'ਚ 13 ਦੀਆਂ 13 ਸੀਟਾਂ 'ਤੇ ਇਤਿਹਾਸਕ ਜਿੱਤ ਹਾਸਲ ਕਰੇਗੀ। ਆਮ ਆਦਮੀ ਪਾਰਟੀ ਨਾਲ ਗਠਜੋੜ ਸਬੰਧੀ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਫੈਸਲਾ ਹਾਈਕਮਾਨ ਦਾ ਹੈ, ਜੋ ਉਹ ਕਰੇਗੀ ਸਭ ਨੂੰ ਮਨਜੂਰ ਹੋਵੇਗਾ। 
ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਬੂਟੇ ਲਾਉਣ ਤਾਂ ਜੋ ਪੰਜਾਬ ਦੇਸ਼ ਦਾ ਪ੍ਰਦੂਸ਼ਿਤ ਰਹਿਤ ਇਕ ਨੰਬਰ ਸੂਬਾ ਬਣੇ ਅਤੇ ਸੂਬੇ 'ਚ ਹਰਿਆਲੀ ਹੋਣ ਕਾਰਨ ਮੀਂਹ ਵਧੇਰੇ ਪੈਣਗੇ, ਜਿਸ ਨਾਲ ਪਾਣੀ ਦਾ ਪੱਧਰ ਵੀ ਵਧੇਗਾ। ਇਸ ਮੌਕੇ ਸੀਨੀ. ਕਾਂਗਰਸੀ ਆਗੂ ਮਹੰਤ ਹਰਵਿੰਦਰ ਖਨੌੜਾ, ਬੀਬੀ ਗੁਰਸ਼ਰਨ ਕੌਰ ਰੰਧਾਵਾ, ਰਜਨੀਸ਼ ਮਿੱਤਲ ਸ਼ੈਂਟੀ ਪ੍ਰਧਾਨ ਨਗਰ ਕੌਂਸਲ, ਬਲਵਿੰਦਰ ਸਿੰਘ ਬਿੱਟੂ ਢੀਂਗੀ ਦਿਹਾਤੀ ਪ੍ਰਧਾਨ, ਮੋਹਿਤ ਕੁਮਾਰ ਮੋਨੂੰ ਡੱਲਾ ਸ਼ਹਿਰੀ ਪ੍ਰਧਾਨ ਆਦਿ ਕਾਂਗਰਸੀ ਵਰਕਰ ਮੌਜੂਦ ਸਨ।


Related News