ਕੈਬਨਿਟ ਮੰਤਰੀ ਸੌਂਦ ਨੇ 350ਵੇਂ ਸ਼ਹੀਦੀ ਦਿਵਸ ਸਮਾਰੋਹ ਲਈ ਸੀਮਾ ਸਿਸੋਦੀਆ ਤੇ ਸਿਰਸਾ ਨੂੰ ਦਿੱਤਾ ਸੱਦਾ

Sunday, Oct 26, 2025 - 11:11 AM (IST)

ਕੈਬਨਿਟ ਮੰਤਰੀ ਸੌਂਦ ਨੇ 350ਵੇਂ ਸ਼ਹੀਦੀ ਦਿਵਸ ਸਮਾਰੋਹ ਲਈ ਸੀਮਾ ਸਿਸੋਦੀਆ ਤੇ ਸਿਰਸਾ ਨੂੰ ਦਿੱਤਾ ਸੱਦਾ

ਜਲੰਧਰ/ਚੰਡੀਗੜ੍ਹ (ਧਵਨ)- ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹ ਲਈ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ’ਚ ਹਿੱਸਾ ਲੈਣ ਲਈ ਕਈ ਵੀ. ਆਈ. ਪੀਜ਼. ਨੂੰ ਸੱਦਾ ਦਿੱਤਾ ਹੈ। ਉਨ੍ਹਾਂ 'ਆਪ' ਦੀ ਪੰਜਾਬ ਇਕਾਈ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਨੂੰ ਸਮਾਗਮਾਂ ’ਚ ਹਿੱਸਾ ਲੈਣ ਲਈ ਸੱਦਾ ਦਿੱਤਾ। ਸੌਂਦ ਨੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵੀ ਇਸ ਸਬੰਧੀ ਸੱਦਾ ਦਿੱਤਾ।

ਇਹ ਵੀ ਪੜ੍ਹੋ: ਇਹ ਹੈ ਪੰਜਾਬ ਦਾ 100 ਸਾਲ ਤੋਂ ਵੀ ਪੁਰਾਣਾ 'ਡੱਬੀ ਬਾਜ਼ਾਰ', ਕਦੇ ਵਿਦੇਸ਼ਾਂ ਤੋਂ ਵੀ ਸਾਮਾਨ ਖ਼ਰੀਦਣ ਆਉਂਦੇ ਸਨ ਲੋਕ

ਇਹ ਮੀਟਿੰਗਾਂ ਪੰਜਾਬ ਸਰਕਾਰ ਦੀ ਪਹਿਲਕਦਮੀ ਦਾ ਹਿੱਸਾ ਹਨ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਮਰ ਸ਼ਹਾਦਤ ਦੀ ਯਾਦ ’ਚ ਪੰਜਾਬ ’ਚ ਹੋਣ ਵਾਲੇ ਇਤਿਹਾਸਕ ਸਮਾਗਮਾਂ ’ਚ ਪੂਰੇ ਦੇਸ਼ ਤੋਂ ਵਿਆਪਕ ਭਾਈਵਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਆਉਂਦੇ ਦਿਨਾਂ ’ਚ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਨਿੱਜੀ ਤੌਰ ’ਤੇ ਮਿਲ ਕੇ ਸੱਦਾ ਪੱਤਰ ਦੇਣਗੇ। ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਅਜੇ ਸੱਦਾ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਕ ਹੋਰ SHO 'ਤੇ ਡਿੱਗ ਸਕਦੀ ਹੈ ਗਾਜ! ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News