ਕੈਬਨਿਟ ਮੰਤਰੀ ਸੌਂਦ ਵਲੋਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਵਿਕਾਸ ਕਾਰਜ ਸਮੇਂ ਸਿਰ...
Tuesday, Dec 30, 2025 - 10:11 AM (IST)
ਚੰਡੀਗੜ੍ਹ (ਅੰਕੁਰ) : ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ ਮੋਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਿਰਮਾਣ ਅਧੀਨ 3100 ਮਾਡਲ ਖੇਡ ਮੈਦਾਨਾਂ ਤੇ ਨਿਰਮਾਣ ਅਧੀਨ 500 ਪੰਚਾਇਤ ਘਰਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਰੇਹੜੀ ਤੋਂ BMW-ਮਰਸੀਡੀਜ਼ ਤੱਕ! ਝੁੱਗੀ ਵਾਲਾ ਕਰੋੜਪਤੀ ਹੁਣ ਬੁਰਾ ਫਸਿਆ, ਹੈਰਾਨ ਕਰਦਾ ਹੈ ਮਾਮਲਾ
ਇਸ ਦੇ ਨਾਲ ਹੀ ਉਨ੍ਹਾਂ ਨੇ ਨਿਰਮਾਣ ਅਧੀਨ 1100 ਆਂਗਣਵਾੜੀ ਕੇਂਦਰਾਂ ਦੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਇੰਜੀਨੀਅਰ ਕਰਨਪਾਲ ਸਿੰਘ ਚਾਹਲ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
