ਕੈਬਨਿਟ ਮੰਤਰੀ ਸਿੰਗਲਾ ਨੇ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਦੇ 56 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

06/15/2020 9:50:32 PM

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੋਵਾਂ ਵਿਭਾਗਾਂ ਦੇ 56  ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਿੱਖਿਆ ਵਿਭਾਗ ਵਿੱਚ 40 ਉਮੀਦਵਾਰਾਂ ਅਤੇ ਲੋਕ ਨਿਰਮਾਣ ਵਿਭਾਗ ਦੇ 16 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਪੱਤਰ ਦੇਣ ਸਬੰਧੀ ਪੰਜਾਬ ਭਵਨ ਵਿਖੇ ਰੱਖੇ ਗਏ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਸਮੂਹ ਉਮੀਦਵਾਰਾਂ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਦੋਹਾਂ ਵਿਭਾਗਾਂ ਵਿੱਚ ਬਹੁਤ ਹੀ ਘੱਟ ਸਮੇਂ ਵਿੱਚ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਦੇ ਮਾਮਲੇ ਨਿਬੇੜੇ ਗਏ ਹਨ।

ਵਿਜੈ ਇੰਦਰ ਸਿੰਗਲਾ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੀ ਇਕ ਜ਼ਿੰਮੇਵਾਰੀ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਅਤੇ ਦੂਜੀ ਜ਼ਿੰਮੇਵਾਰੀ ਵਿਭਾਗ ਵਿੱਚ ਮਿਲੇ ਕੰਮ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਕਰਨ ਦੀ ਬਣਦੀ ਹੈ। ਮੁਲਾਜ਼ਮਾਂ ਨੂੰ ਭਵਿੱਖ ਵਿੱਚ ਹੋਰ ਮੱਲਾਂ ਮਾਰਨ ਲਈ ਪ੍ਰੇਰਦਿਆਂ ਉਨ੍ਹਾਂ ਕਿਹਾ ਕਿ ਤੁਸੀਂ ਜਿਸ ਅਹੁਦੇ ਉਤੇ ਨਿਯੁਕਤ ਹੋਏ ਹੋ, ਇਹ ਇਕ ਮੁੱਢਲਾ ਪਲੇਟਫਾਰਮ ਹੈ। ਇਸ ਤੋਂ ਅੱਗੇ ਤਰੱਕੀ ਕਰੋ ਅਤੇ ਆਪਣੇ ਆਪ ਨੂੰ ਕਾਬਲ ਬਣਾਓ। ਤੁਹਾਡਾ ਇਹ ਹੰਭਲਾ ਤੁਹਾਡੇ ਵਿਛੜੇ ਪਰਿਵਾਰਕ ਮੈਂਬਰਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ।
ਸਿੱਖਿਆ ਵਿਭਾਗਾਂ ਵਿੱਚ ਅੱਜ ਕੁੱਲ 40 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਦਿੱਤੇ ਗਏ, ਜਿਨ੍ਹਾਂ ਵਿੱਚ ਮਾਸਟਰ ਕਾਡਰ ਦੇ 3 ਉਮੀਦਵਾਰ, ਕਲਰਕ ਦੀ ਆਸਾਮੀ ਲਈ 6, ਸੇਵਾਦਾਰਾਂ ਦੀ ਆਸਾਮੀ ਲਈ 14, ਚੌਕੀਦਾਰ ਲਈ 12 ਅਤੇ ਸਫਾਈ ਸੇਵਕ ਦੀ ਆਸਾਮੀ ਲਈ 5 ਉਮੀਦਵਾਰ ਸ਼ਾਮਲ ਹਨ। ਇਨ੍ਹਾਂ ਵਿੱਚ ਜਤਿੰਦਰ ਸਿੰਘ ਪੰਨੂ, ਕਿਰਨਦੀਪ ਕੌਰ ਤੇ ਅਲਕਾ ਰਾਣੀ ਨੂੰ ਮਾਸਟਰ ਕਾਡਰ, ਤੇਜਿੰਦਰਜੀਤ ਸਿੰਘ, ਗੌਤਮ ਵਰਮਾ, ਅੰਜਨਾ ਕੁਮਾਰੀ,  ਹਰਜੀਤ ਕੌਰ, ਸਰਬਜੀਤ ਕੌਰ ਤੇ ਮਨਦੀਪ ਕੌਰ ਨੂੰ ਕਲਰਕ ਦੀ ਆਸਾਮੀ ਲਈ, ਪਰਮਜੀਤ ਕੌਰ, ਸਤਨਾਮ ਕੌਰ, ਪਰਵਿੰਦਰ ਸਿੰਘ,  ਸਾਕਸ਼ਾਤ ਮਨੋਚਾ, ਰਮਨਦੀਪ ਕੌਰ, ਕਾਸਦੀਪ ਸਿੰਘ,  ਸੰਤੋਖ ਸਿੰਘ, ਗੁਰਿੰਦਰ ਕੌਰ, ਮੰਜੂ ਰਾਣੀ,  ਲਵਪ੍ਰੀਤ ਸਿੰਘ, ਕਰਨ, ਮਨਦੀਪ ਸਿੰਘ, ਕੁਲਜੀਤ ਕੌਰ ਤੇ ਜਸਵੀਰ ਕੌਰ ਨੂੰ ਸੇਵਾਦਾਰ ਦੀ ਆਸਾਮੀ ਲਈ, ਹਰਵਿੰਦਰ ਸਿੰਘ, ਸੁਭਮ, ਰਵੀ ਕੁਮਾਰ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਅਨਿਲਦੀਪ ਸਿੰਘ, ਪਰਮਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਕਰਨ ਪਰਾਸ਼ਰ, ਸਤਿੰਦਰਪਾਲ ਸਿੰਘ ਨੂੰ ਚੌਕੀਦਾਰ ਦੀ ਆਸਾਮੀ ਲਈ ਅਤੇ ਰਾਜ ਕੌਰ, ਸਿੰਦਰਪਾਲ, ਗੁਰਸੇਵਕ ਸਿੰਘ, ਗਗਨਦੀਪ ਸਿੰਘ ਤੇ ਕਸ਼ਮੀਰ ਸਿੰਘ ਨੂੰ ਸਫਾਈ ਸੇਵਕ ਦੀ ਆਸਾਮੀ ਲਈ ਨਿਯੁਕਤੀ ਪੱਤਰ ਸੌਂਪੇ ਗਏ।

ਇਸੇ ਤਰ੍ਹਾਂ ਲੋਕ ਨਿਰਮਾਣ ਵਿਭਾਗ ਵਿੱਚ ਕੁੱਲ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚ ਗਰੁੱਪ-ਸੀ ਦੀਆਂ 2 ਆਸਾਮੀਆਂ ਅਤੇ ਗਰੁੱਪ-ਡੀ ਦੀਆਂ 14 ਆਸਾਮੀਆਂ ਦੇ ਉਮੀਦਵਾਰ ਸ਼ਾਮਲ ਹਨ। ਵਿਭਾਗ ਵਿੱਚ ਮਿਸ ਤਪਨੂਰ ਕੌਰ ਅਹੂਜਾ ਤੇ ਮਿਸ ਪ੍ਰਭਜੀਤ ਕੌਰ ਨੂੰ ਕਲਰਕ ਦੀ ਆਸਾਮੀ ਲਈ, ਬਲਜੀਤ ਕੌਰ, ਤਰਨਜੋਤ ਕੌਰ, ਸ਼੍ਰੀਮਤੀ ਦੀਪਾ, ਅਮਰੀਕ ਸਿੰਘ, ਬੋਧ ਰਾਜ, ਸੁਖਵਿੰਦਰ ਸਿੰਘ, ਅਨਿਲ ਕੁਮਾਰ, ਸੰਦੀਪ ਸਿੰਘ, ਪਲਵਿੰਦਰ ਕੌਰ ਨੂੰ ਸੇਵਾਦਾਰ, ਚਰਨਜੀਤ ਸਿੰਘ ਤੇ ਅਸ਼ੋਕ ਕੁਮਾਰ ਨੂੰ ਬੇਲਦਾਰ,  ਸੁਖਪ੍ਰੀਤ ਸਿੰਘ ਨੂੰ ਸਫ਼ਾਈ ਸੇਵਕ, ਝਿਰਮਲ ਸਿੰਘ ਨੂੰ ਚੌਕੀਦਾਰ ਅਤੇ ਵਰਿੰਦਰ ਕੁਮਾਰ ਨੂੰ ਫਰਾਸ਼ ਦੇ ਅਹੁਦੇ ਲਈ  ਨਿਯੁਕਤੀ ਪੱਤਰ ਦਿੱਤੇ ਗਏ।
ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ, ਵੀ.ਜੇ.ਐਸ. ਢੀਂਡਸਾ, ਟੀ.ਐਸ. ਚਾਹਲ, ਜੇ.ਐਸ. ਮਾਨ, ਅਰੁਣ ਕੁਮਾਰ, ਰਾਜ ਕੁਮਾਰ, ਵਿਜੈ ਕੁਮਾਰ ਚੋਪੜਾ (ਸਾਰੇ ਚੀਫ ਇੰਜੀਨੀਅਰ ਲੋਕ ਨਿਰਮਾਣ ਵਿਭਾਗ) ਅਤੇ ਰਜਿਸਟਰਾਰ ਸਦਾ ਰਾਮ ਸਰਮਾ ਹਾਜ਼ਰ ਸਨ।

 


Deepak Kumar

Content Editor

Related News