ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਮੁਲਾਜ਼ਮਾਂ ਦੀ ਬਾਇਓ ਮੈਟ੍ਰਿਕ ਹਾਜ਼ਰੀ ਲਗਾਉਣ ਦੀ ਸ਼ੁਰੂਆਤ
Friday, Mar 03, 2023 - 05:53 PM (IST)
ਐੱਸ.ਏ.ਐੱਸ. ਨਗਰ (ਰਮਨਦੀਪ ਸੋਢੀ) : ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਤੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਬਾਇਓ ਮੈਟ੍ਰਿਕ ਹਾਜ਼ਰੀ ਲਗਾਉਣ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਰਮਚਾਰੀਆਂ ਨੂੰ ਕਿਹਾ ਕਿ ਦਫ਼ਤਰਾਂ ਵਿੱਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹਾਜ਼ਰ ਰਹਿਣ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕਰਮਚਾਰੀਆਂ ਨੂੰ ਲੋਕਾਂ ਦੇ ਕੰਮ ਬੇਰੋਕ ਕਰਨ ਦੀ ਹਦਾਇਤ ਦਿੱਤੀ।
ਇਹ ਵੀ ਪੜ੍ਹੋ- ਵਿਧਾਨ ਸਭਾ 'ਚ ਹੰਗਾਮਾ, ਰਾਜਪਾਲ ਵੱਲੋਂ ਭਾਸ਼ਣ ਦੌਰਾਨ 'ਮੇਰੀ ਸਰਕਾਰ' ਕਹਿਣ ਤੋਂ ਔਖੇ ਹੋਏ ਕਾਂਗਰਸੀ
ਇਸ ਮੌਕੇ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਤੋਂ ਕਰਮਚਾਰੀਆਂ ਦੀ ਬਾਇਓ ਮੈਟ੍ਰਿਕ ਹਾਜ਼ਰੀ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਇਆ ਜਾ ਸਕੇ ਅਤੇ ਲੋਕਾਂ ਦਾ ਕੰਮ ਸਮੇਂ ਸਿਰ ਹੋ ਸਕੇ।
ਇਹ ਵੀ ਪੜ੍ਹੋ- ਸੰਗਰੂਰ ਦੇ ਪਿੰਡ ਮੰਗਵਾਲ ਨੇ ਪਾਸ ਕੀਤਾ ਅਨੋਖਾ ਮਤਾ, ਜੇ ਕੀਤੀ ਇਹ ਗ਼ਲਤੀ ਤਾਂ ਹੋਵੇਗਾ ਮੂੰਹ ਕਾਲਾ
ਉਨ੍ਹਾਂ ਕਿਹਾ ਸੋਸ਼ਲ ਮੀਡੀਆ ਅਤੇ ਲੋਕਾਂ ਰਾਹੀਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਕਿ ਵੱਖ-ਵੱਖ ਦਫ਼ਤਰਾਂ ਦਾ ਸਟਾਫ ਟਾਈਮ 'ਤੇ ਹਾਜ਼ਰ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਫ਼ਤਰ ਦੇ ਕਰਮਚਾਰੀਆਂ ਦੀ ਹਾਜ਼ਰੀ ਦਾ ਰਿਕਾਰਡ ਰੱਖਿਆ ਜਾਵੇਗਾ ਅਤੇ ਦਫ਼ਤਰ ਲੇਟ ਪਹੁੰਚਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਵਨੀਤ ਕੌਰ ਸਮੇਤ ਪਤਵੰਤੇ ਹਾਜ਼ਰ ਸਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।