ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ (ਤਸਵੀਰਾਂ)

08/15/2019 4:49:24 PM

ਪਠਾਨਕੋਟ (ਧਰਮਿੰਦਰ) - ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਪਠਾਨਕੋਟ ਵਿਖੇ ਤਿੰਰਗਾ ਲਹਿਰਾ ਕੇ ਪਰੇਡ ਤੋਂ ਸਲਾਮੀ ਲਈ। ਆਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਆਸਮਾਨ 'ਚ ਗੁਬਾਰੇ ਛੱਡ ਕੇ ਅਮਨ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ। ਆਜ਼ਾਦੀ ਦਿਹਾੜੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਅਤੇ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ 'ਚ ਕਈ ਉਪਲੱਬਧੀਆਂ ਹਾਸਲ ਕੀਤੀਆਂ ਹਨ। ਸੂਬੇ ਦੇ ਅੱਜੇ ਵੀ ਬਹੁਤ ਸਾਰੇ ਕੰਮ ਅਜਿਹੇ ਹਨ, ਜਿਨ੍ਹਾਂ ਨੂੰ ਕਰਨਾ ਅਜੇ ਬਾਕੀ ਹੈ।

ਉਨ੍ਹਾਂ ਨਸ਼ੇ ਦੇ ਮੁੱਦੇ 'ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ੇ ਵਰਗੀ ਭੈੜੀ ਬੀਮਾਰੀ 'ਤੇ ਕਾਬੂ ਪਾਉਣ ਲਈ ਬਹੁਤ ਕੁਝ ਕੀਤਾ ਹੈ, ਜਿਸ 'ਚ ਉਹ ਸਫਲ ਵੀ ਹੋਏ ਹਨ। ਹੁਣ ਵੀ ਉਹ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਬਹੁਤ ਸਾਰੇ ਕੰਮ ਕਰ ਰਹੇ ਹਨ। ਮਾਈਨਿੰਗ ਵਿਭਾਗ ਦੀਆਂ ਉਪਲੱਬਧੀਆਂ ਗਿਣਾਉਂਦੇ ਹੋਏ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਕਿਹਾ ਕਿ ਪਠਾਨਕੋਟ ਕਲਸਟਰ, ਜੋ ਕਦੇ 4 ਤੋਂ 5 ਕਰੋੜ ਤੋਂ ਜ਼ਿਆਦਾ ਨਹੀਂ ਸੀ ਵੀਕੀਆ, ਉਹ ਅੱਜ 62 ਕਰੋੜ 'ਚ ਵਿੱਕ ਰਿਹਾ ਹੈ। ਅਜਿਹਾ ਸਭ ਕੁਝ ਕੈਪਟਨ ਸਰਕਾਰ ਵਲੋਂ ਬਣਾਈ ਗਈ ਨਵੀਂ ਮਾਈਨਿੰਗ ਨੀਤੀ ਕਾਰਨ ਹੋ ਰਿਹਾ ਹੈ, ਜਿਸ ਸਦਕਾ ਸਰਕਾਰ ਨੂੰ ਪਠਾਨਕੋਟ ਹੀ ਨਹੀਂ, ਸਗੋਂ ਪੂਰੇ ਪੰਜਾਬ ਤੋਂ ਬਹੁਤ ਸਾਰੀ ਆਮਦਨ ਹੋਵੇਗੀ।

ਉਨ੍ਹਾਂ ਕਿਹਾ ਕਿ ਰੇਤ ਬਜਰੀ ਦੀਆਂ, ਜੋ ਗੈਰ-ਕਾਨੂੰਨੀ ਢੰਗ ਨਾਲ ਗੱਡੀਆਂ ਜੰਮੂ-ਕਸ਼ਮੀਰ ਅਤੇ ਹਿਮਾਚਲ ਤੋਂ ਪੰਜਾਬ 'ਚ ਦਾਖਲ ਹੋ ਰਹੀਆਂ ਹਨ, ਉਨ੍ਹਾਂ ਸਭ ਨੂੰ ਨਾਕੇਬੰਦੀ ਦੌਰਾਨ ਰੋਕ ਲਿਆ ਜਾਵੇਗਾ। ਅਜਿਹਾ ਸਭ ਕੁਝ ਕਰਨ ਦੇ ਆਦੇਸ਼ ਪ੍ਰਸ਼ਾਸਨ ਨੂੰ ਜਾਰੀ ਕਰ ਦਿੱਦੇ ਗਏ ਹਨ।

rajwinder kaur

This news is Content Editor rajwinder kaur