ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼, ਜਾਣੋ ਕੀ ਹੈ ਪੂਰਾ ਮਾਮਲਾ

Tuesday, Aug 01, 2023 - 10:36 PM (IST)

ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਰਾਜਪਾਲ ਨੇ CM ਮਾਨ ਨੂੰ ਫ਼ਿਰ ਲਿਖਿਆ ਪੱਤਰ, ਬਾਬਾ ਸਾਹਿਬ ਦੇ ਭਾਸ਼ਣ ਦਾ ਹਵਾਲਾ ਦਿੰਦਿਆਂ ਕਹੀ ਇਹ ਗੱਲ

ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿਚ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿਚੋਂ ਤਨਖ਼ਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਸਿਆਸੀ ਪਾਰਟੀ ਵਿਚ ਸ਼ਾਮਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ।

ਇਹ ਖ਼ਬਰ ਵੀ ਪੜ੍ਹੋ - ਬੱਚੇ ਕੋਲੋਂ ਪਿਓ ਦੇ ਗੋਲ਼ੀ ਲੱਗਣ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪੁਲਸ ਨੇ ਬਿਆਨ ਕੀਤਾ ਘਟਨਾ ਦਾ ਸੱਚ (ਵੀਡੀਓ)

ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ। ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News