ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਮੁੱਖ ਮੰਤਰੀ ਚੰਨੀ ਦੀ ਹਾਜ਼ਰੀ ’ਚ ਸੰਭਾਲਿਆ ਕਾਰਜਭਾਗ
Wednesday, Sep 29, 2021 - 10:59 AM (IST)

ਅੰਮ੍ਰਿਤਸਰ (ਵਾਲੀਆ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਕਾਂਗਰਸ ਦੀ ਸਰਕਾਰ ਵਿੱਚ ਸੀਨੀਅਰ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੁਬਾਰਾ ਪੇਂਡੂ ਤੇ ਵਿਕਾਸ ਮੰਤਰੀ ਤੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਵਜੋਂ ਦੁਬਾਰਾ ਸਕੱਤਰੇਤ ਦੀ ਸੱਤਵੀਂ ਮੰਜ਼ਿਲ ’ਤੇ ਆਪਣੇ ਵਿਭਾਗਾਂ ਦਾ ਕਾਰਜਭਾਗ ਸੰਭਾਲ ਲਿਆ। ਆਪਣੇ ਵਿਭਾਗਾਂ ਦਾ ਕਾਰਜਭਾਗ ਸੰਭਾਲਣ ਤੋਂ ਉਪਰੰਤ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਮੈਂ ਪ੍ਰਮਾਤਮਾ ਦੇ ਚਰਨਾਂ ’ਚ ਅਰਦਾਸ ਬੇਨਤੀ ਕਰਦਾ ਹਾਂ ਕਿ ਸੱਚੇ ਪਾਤਸ਼ਾਹ ਸਿਰ ’ਤੇ ਮਿਹਰ ਭਰਿਆ ਹੱਥ ਰੱਖ ਕੇ ਪੰਜਾਬ ਤੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਵਾਸਤੇ ਸੇਵਾਵਾਂ ਲੈ ਲੈਣ। ਇਸ ਮੌਕੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ, ਜ਼ਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ, ਵਿਧਾਇਕ ਬਰਿੰਦਰ ਸਿੰਘ ਪਾਹਡ਼ਾ, ਵਿਧਾਇਕ ਨਵਤੇਜ ਸਿੰਘ ਚੀਮਾ, ਰਵੀਨੰਦਨ ਸਿੰਘ ਬਾਜਵਾ, ਵਿਧਾਇਕ ਕੁਲਦੀਪ ਵੈਦ ਆਦਿ ਹਾਜ਼ਰ ਸਨ।