ਮੰਤਰੀ ਖਿਲਾਫ ਮਹਿਲਾ ਅਫਸਰ ਦੀ ਸ਼ਿਕਾਇਤ 'ਤੇ ਕਾਰਵਾਈ ਪਹਿਲਾਂ ਹੀ ਕੀਤੀ ਜਾ ਚੁਕੀ ਹੈ :ਕੈਪਟਨ

Thursday, Oct 25, 2018 - 12:39 AM (IST)

ਮੰਤਰੀ ਖਿਲਾਫ ਮਹਿਲਾ ਅਫਸਰ ਦੀ ਸ਼ਿਕਾਇਤ 'ਤੇ ਕਾਰਵਾਈ ਪਹਿਲਾਂ ਹੀ ਕੀਤੀ ਜਾ ਚੁਕੀ ਹੈ :ਕੈਪਟਨ

ਚੰਡੀਗੜ੍ਹ,(ਰਮਨਜੀਤ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਇਕ ਮੰਤਰੀ ਵੱਲੋਂ ਮਹਿਲਾ ਸਰਕਾਰੀ ਅਫ਼ਸਰ ਨੂੰ ਇਤਰਾਜ਼ਯੋਗ ਸੰਦੇਸ਼ ਭੇਜਣ ਸਬੰਧੀ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਚੁੱਕਾ ਹੈ। ਉਨ੍ਹਾਂ ਦੀ ਜਾਣਕਾਰੀ ਮੁਤਾਬਕ ਅਫ਼ਸਰ ਦੀ ਸੰਤੁਸ਼ਟੀ ਅਨੁਸਾਰ ਇਹ ਮਾਮਲਾ ਹੱਲ ਕੀਤਾ ਜਾ ਚੁੱਕਾ ਹੈ। ਕੈਪਟਨ ਨੇ ਇਸ ਘਟਨਾ ਬਾਰੇ ਮੀਡੀਆ ਰਿਪੋਰਟ ਦੇ ਸਬੰਧ 'ਚ ਕਿਹਾ ਕਿ ਇਹ ਮਾਮਲਾ ਕੁਝ ਹਫਤੇ ਪਹਿਲਾਂ ਮੇਰੇ ਧਿਆਨ 'ਚ ਲਿਆਂਦਾ ਗਿਆ ਸੀ ਅਤੇ ਮੈਂ ਮੰਤਰੀ ਨੂੰ ਮੁਆਫੀ ਮੰਗਣ ਅਤੇ ਮਹਿਲਾ ਅਫ਼ਸਰ ਨਾਲ ਇਸ ਮਾਮਲੇ ਨੂੰ ਨਿਪਟਾਉਣ ਲਈ ਆਖਿਆ ਸੀ। ਮੈਂ ਸਮਝਦਾ ਹਾਂ ਕਿ ਅਫਸਰ ਦੀ ਸੰਤੁਸ਼ਟੀ ਮੁਤਾਬਕ ਮੰਤਰੀ ਨੇ ਅਜਿਹਾ ਹੀ ਕੀਤਾ ਜਿਸ ਕਰਕੇ ਮਾਮਲਾ ਸੁਲਝ ਗਿਆ ਹੈ।


Related News