ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

05/12/2024 10:40:52 AM

ਜਲੰਧਰ/ਦਿੱਲੀ (ਧਵਨ) – ਸੁਪਰੀਮ ਕੋਰਟ ਦੇ ਹੁਕਮਾਂ ’ਤੇ ਤਿਹਾੜ ਜੇਲ ’ਚੋਂ ਰਿਹਾਅ ਹੋਏ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਅੱਜ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਨੇ ਮੁਲਾਕਾਤ ਕਰ ਕੇ ਉਨ੍ਹਾਂ ਦੀ ਰਿਹਾਈ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ :     ਅਮਰੀਕਾ 'ਚ ਕਾਰੋਬਾਰ ਕਰਦਾ ਮਨੀਸ਼ 21 ਸਾਲ ਬਾਅਦ ਖਾਲ੍ਹੀ ਹੱਥ ਪਰਤੇਗਾ ਭਾਰਤ, ਪ੍ਰੇਮਿਕਾ ਦੀ ਸ਼ਿਕਾਇਤ ਨੇ ਬਦਲੀ ਜ਼ਿੰਦਗੀ

ਕੇਜਰੀਵਾਲ ਨਾਲ ਮੁਲਾਕਾਤ ਕਰਨ ਵਾਲੇ ਪ੍ਰਮੁੱਖ ਨੇਤਾਵਾਂ ਵਿਚ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਕਈ ‘ਆਪ’ ਵਿਧਾਇਕ ਸ਼ਾਮਲ ਸਨ।

ਇਸ ਮੌਕੇ ’ਤੇ ਹਰਪਾਲ ਚੀਮਾ ਨੇ ਕਿਹਾ ਕਿ ਕੇਜਰੀਵਾਲ ਨੂੰ ਕੇਂਦਰ ਦੀ ਭਾਜਪਾ ਸਰਕਾਰ ਨੇ ਝੂਠੇ ਮਾਮਲੇ ਵਿਚ ਫਸਾਇਆ ਸੀ ਅਤੇ ਚਾਹੁੰਦੀ ਸੀ ਕਿ ਕੇਜਰੀਵਾਲ ਤੋਂ ਬਿਨਾਂ ਲੋਕ ਸਭਾ ਚੋਣਾਂ ਸੰਪੰਨ ਕਰਵਾ ਦਿੱਤੀਆਂ ਜਾਣ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਇਨਸਾਫ ਦਿੱਤਾ ਹੈ ਅਤੇ ਲੋਕਤੰਤਰ ਦੀ ਜਿੱਤ ਹੋਈ ਹੈ।

ਇਹ ਵੀ ਪੜ੍ਹੋ :    ਪਾਕਿਸਤਾਨ 'ਚ ਸੁਲਗੀ ਬਗਾਵਤ ਦੀ ਅੱਗ, ਪ੍ਰਦਰਸ਼ਨਕਾਰੀਆਂ ਨੇ ਕੀਤੀ ਭੰਨਤੋੜ, ਲਹਿਰਾਇਆ ਤਿਰੰਗਾ(Video)

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਜਰੀਵਾਲ ਦੇ ਜੇਲ ’ਚੋਂ ਬਾਹਰ ਆਉਣ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਹੌਸਲਾ ਵਧਿਆ ਹੈ ਅਤੇ ਅਸੀਂ ਸਾਰੇ ਮਿਲ ਕੇ ਪਾਰਟੀ ਦੀ ਜਿੱਤ ਯਕੀਨੀ ਬਣਾਵਾਂਗੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਜਰੀਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਕਿਹਾ ਕਿ ਪੂਰੇ ਦੇਸ਼ ਵਿਚ ਖੁਸ਼ੀ ਦਾ ਮਾਹੌਲ ਹੈ।

ਇਹ ਵੀ ਪੜ੍ਹੋ :     ਤੇਲ ਕੰਪਨੀਆਂ ਨੂੰ 82000 ਕਰੋੜ ਰੁਪਏ ਦਾ ਰਿਕਾਰਡ ਮੁਨਾਫਾ, 6 ਸਾਲਾਂ 'ਚ ਰੈਵੇਨਿਊ ਹੋਇਆ ਦੁੱਗਣਾ

ਕੇਜਰੀਵਾਲ ਨੇ ਪੰਜਾਬ ਤੋਂ ਆਏ ਨੇਤਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੇਲ ਵਿਚ ਵੀ ਸਾਰੀਆਂ ਸੂਚਨਾਵਾਂ ਮਿਲਦੀਆਂ ਰਹੀਆਂ ਕਿ ਪੰਜਾਬ ਪੂਰੀ ਤਰ੍ਹਾਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਾ ਹੈ।

ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਦੇ ਅਹਿਸਾਨਮੰਦ ਹਨ ਜਿਨ੍ਹਾਂ ਨੇ ਇੰਨਾ ਪਿਆਰ ਤੇ ਸਤਿਕਾਰ ਦਿੱਤਾ।

ਇਹ ਵੀ ਪੜ੍ਹੋ :      ਅਮਰੀਕਾ : ਨਸ਼ੇ ਚ’ ਗੱਡੀ ਚਲਾ ਰਹੀ ਗੁਜਰਾਤੀ ਔਰਤ ਨਾਲ ਹੋਏ ਹਾਦਸੇ ਚ’ ਇੱਕ ਨੋਜਵਾਨ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Harinder Kaur

Content Editor

Related News