ਰਾਜਾ ਵੜਿੰਗ ਦਾ ਵੱਡਾ ਦਾਅਵਾ, 15 ਦਿਨਾਂ ’ਚ ਖ਼ਤਮ ਹੋਵੇਗਾ ਟਰਾਂਸਪੋਰਟ ਮਾਫ਼ੀਆ

09/30/2021 1:16:10 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ/ਪਵਨ): ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਜ਼ਿਲ੍ਹੇ ਵਿਚ ਪ੍ਰਵੇਸ਼ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਦੌਰਾਨ ਰਾਜਾ ਵੜਿੰਗ ਵਲੋਂ ਵੱਡਾ ਦਾਅਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 15 ਦਿਨਾਂ ’ਚ ਟਰਾਂਸਪੋਰਟ ਮਾਫੀਆ ਖ਼ਤਮ ਕਰ ਦਿੱਤਾ ਜਾਵੇਗਾ।ਇਸ ਦੌਰਾਨ ਪਿੰਡ ਭਲਾਈਆਣਾ ਵਿਖੇ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ : ਅਮਿਤ ਸ਼ਾਹ ਤੇ ਕੈਪਟਨ ਦੀ ਮੁਲਾਕਾਤ ਚਰਚਾ 'ਚ, ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਨੂੰ ਦਿੱਤੀ ਇਹ ਸਲਾਹ

ਇਸ ਉਪਰੰਤ ਉਹ ਵੱਡੇ ਕਾਫਲੇ ਨਾਲ ਗਿੱਦੜਬਾਹਾ ਲਈ ਰਵਾਨਾ ਹੋਏ। ਭਲਾਈਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦਾ ਮਾਫੀਆ ਖ਼ਤਮ ਕਰ ਦੇਵੇਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਲੋਕ ਹਿੱਤਾਂ ਦੇ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਵਜੋਂ ਉਹ ਵਾਅਦਾ ਕਰਦੇ ਹਨ ਕਿ ਵਿਭਾਗ ’ਚ ਲੋਕ ਹਿਤਾਂ ਦੇ ਵੱਡੇ ਕਾਰਜ ਹੋਣਗੇ। 15-15 ਸਾਲ ਤੋਂ ਜੋ ਰੂਟ ਨਹੀਂ ਬਣੇ ਉਹ ਹੁਣ ਬਣਨਗੇ। ਪੰਜਾਬ ਰੋਡਵੇਜ ਪਨਬਸ ਨੂੰ ਘਾਟੇ ਵਾਲਾ ਅਦਾਰਾ ਨਹੀਂ ਰਹਿਣ ਦਿੱਤਾ ਜਾਵੇਗਾ।15 ਦਿਨ ’ਚ ਟਰਾਂਸਪੋਰਟ ਮਾਫੀਆ ਖ਼ਤਮ ਕਰ ਦਿੱਤਾ ਜਾਵੇਗਾ। ਨਵਜੋਤ ਸਿੰਘ ਸਿੱਧੂ ਬਾਰੇ ਪੁੱਛਣ ਤੇ ਰਾਜਾ ਵੜਿੰਗ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜ਼ੂਰ ਨਹੀਂ ਹੋਇਆ, ਮੈਨੂੰ ਲੱਗਦਾ ਕੋਈ ਦਿੱਕਤ ਨਹੀਂ ਜਲਦ ਹੀ ਉਹ ਕੰਮ ਸ਼ੁਰੂ ਕਰ ਦੇਣਗੇ। ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ’ਚ ਜਾਣ ਦੀਆਂ ਚਰਚਾਵਾਂ ਤੇ ਰਾਜਾ ਵੜਿੰਗ ਨੇ ਕਿਹਾ ਕਿ ਮੇਰੀ ਉਨ੍ਹਾਂ ਨੂੰ ਸਲਾਹ ਹੈ ਕਿ ਅਜਿਹਾ ਕਰਕੇ ਪੰਜਾਬੀਆਂ ਦੇ ਦਿਲਾਂ ’ਚ ਉਹਨਾਂ ਲਈ ਜਗ੍ਹਾ ਨਹੀਂ ਰਹੇਗੀ। ਇਸ ਲਈ ਉਹ ਕੋਈ ਅਜਿਹਾ ਕਦਮ ਨਾ ਚੁੱਕਣ। 

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ’ਚ ਹੋਈ ਗੈਂਗਵਾਰ ਮਾਮਲੇ ’ਚ ਨਵਾਂ ਮੋੜ, ਹੁਣ ਲਾਰੇਸ਼ ਬਿਸ਼ਨੋਈ ਨੇ ਪੋਸਟ ਪਾ ਕੇ ਕੀਤਾ ਵੱਡਾ ਖ਼ੁਲਾਸਾ

Shyna

This news is Content Editor Shyna