ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

01/31/2024 6:40:06 PM

ਚੰਡੀਗੜ੍ਹ (ਬਿਊਰੋ) : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ’ਚ ਚਰਚਾ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਓਵਰਏਜ਼ ਬੇਰੁਜ਼ਗਾਰ ਯੂਨੀਅਨ, ਅਨਏਡਿਡ ਸਟਾਫ ਫਰੰਟ, ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਦਫ਼ਤਰੀ ਕਰਮਚਾਰੀ  ਯੂਨੀਅਨਾਂ ਦੇ ਆਗੂਆਂ ਨਾਲ ਵੱਖ-ਵੱਖ ਤੌਰ ’ਤੇ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਗਿਆ। ਇਸ ਦੌਰਾਨ ਇੰਨ੍ਹਾਂ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਵੀ ਸੌਂਪੇ ਗਏ। ਖੁਸ਼ਗਵਾਰ ਮਾਹੌਲ ’ਚ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਯੂਨੀਅਨਾਂ ਵੱਲੋਂ ਪੇਸ਼ ਮੰਗ-ਪੱਤਰਾਂ ’ਚ ਸ਼ਾਮਿਲ ਨੁਕਤਿਆਂ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਪੜਾਅਵਾਰ ਚਰਚਾ ਕੀਤੀ। ਕੈਬਨਿਟ ਸਬ-ਕਮੇਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਹੱਲ ਲਈ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਢੁਕਵੇਂ ਹੱਲ ਕੱਢੇ ਜਾ ਸਕਣ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵਿਦਿਆਰਥੀਆਂ ਨੂੰ ਵੱਡਾ ਝਟਕਾ

ਇਸੇ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐੱਨ. ਐੱਚ. ਐੱਮ. ਇੰਪਲਾਈਜ਼ ਯੂਨੀਅਨ ਨਾਲ ਵੀ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਦੂਸਰੇ ਰਾਜਾਂ ਵੱਲੋਂ ਅਪਣਾਈ ਗਈ ਪਹੁੰਚ ਦਾ ਅਧਿਅਨ ਕੀਤਾ ਜਾਵੇ। ਇੰਨ੍ਹਾਂ ਮੀਟਿੰਗਾਂ ’ਚ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਗੌਰੀ ਪਰਾਸ਼ਰ ਜੋਸ਼ੀ ਅਤੇ ਯੂਨੀਅਨ ਆਗੂਆਂ ਵਿੱਚ ਰਮਨ ਕੁਮਾਰ ਮਲੋਟ ਅਤੇ ਸੁਖਚੈਨ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ :  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਸਖ਼ਤ ਹਦਾਇਤਾਂ ਜਾਰੀ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News