'ਤੀਰਥ ਸਥਾਨਾਂ' ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ (ਵੀਡੀਓ)

Thursday, Apr 03, 2025 - 12:24 PM (IST)

'ਤੀਰਥ ਸਥਾਨਾਂ' ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ (ਵੀਡੀਓ)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅੱਜ ਦੀ ਕੈਬਨਿਟ 'ਚ ਵੱਡਾ ਫ਼ੈਸਲਾ ਲੈਂਦੇ ਹੋਏ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਕਰੀਬ 50 ਸਾਲ ਤੋਂ ਉੱਪਰ ਦੀ ਉਮਰ ਦੇ ਲੋਕਾਂ ਲਈ 100 ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਗਿਆ ਹੈ। ਇਨ੍ਹਾਂ ਯਾਤਰੀਆਂ ਦੀ ਰਜਿਸਟ੍ਰੇਸ਼ਨ ਦਾ ਕੰਮ ਅਪ੍ਰੈਲ ਦੇ ਆਖ਼ਰੀ ਹਫ਼ਤੇ ਸ਼ੁਰੂ ਹੋਇਆ ਕਰੇਗਾ ਅਤੇ ਮਈ 'ਚ ਯਾਤਰਾ ਦਾ ਆਰੰਭ ਹੋਵੇਗਾ। ਸਾਰੀ ਯਾਤਰਾ ਏਅਰ ਕੰਡੀਸ਼ਨਰ ਹੋਵੇਗੀ, ਆਰਾਮਦਾਇਕ ਰਿਹਾਇਸ਼ ਅਤੇ ਖਾਣ-ਪੀਣ ਦਾ ਪ੍ਰਬੰਧ ਸਰਕਾਰ ਵਲੋਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਲਈ ਲਈ ਨਵੇਂ ਹੁਕਮ ਜਾਰੀ, ਹੁਣ ਇਸ ਤਾਰੀਖ਼ ਤੱਕ...

ਉਨ੍ਹਾਂ ਕਿਹਾ ਕਿ ਪੰਜਾਬੀ ਲੋਕ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ, ਜਿਸ ਕਾਰਨ ਤੀਰਥ ਯਾਤਰਾ 'ਤੇ ਜਾਣਾ ਆਪਣਾ ਸੌਭਾਗ ਸਮਝਦੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਜਾਂ ਹੋਰ ਧਾਰਮਿਕ ਸਥਾਨਾਂ 'ਤੇ ਜਾਣਾ ਚਾਹੁੰਦੇ ਹਨ ਤਾਂ ਉਹ ਜਾ ਸਕਦੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਕੈਬਨਿਟ ਮੀਟਿੰਗ 'ਚ 118 ਸਕੂਲ ਆਫ ਐਮੀਨੈਂਸਾਂ 'ਚੋਂ 80 ਸਕੂਲਾਂ ਦੀ ਚੋਣ ਕੀਤੀ ਗਈ ਹੈ, ਜਿੱਥੇ 'ਸਕੂਲ ਮੈਂਟਿਓਰਸ਼ਿਪ ਪ੍ਰੋਗਰਾਮ' ਸ਼ੁਰੂ ਕੀਤਾ ਗਿਆ ਹੈ। ਸਾਰੇ ਆਈ. ਐੱਸ., ਆਈ. ਪੀ. ਐੱਸ. ਅਤੇ ਸਿਵਲ ਸੇਵਾਵਾਂ ਨਾਲ ਸਬੰਧਿਤ ਅਧਿਕਾਰੀ ਇਕ-ਇਕ ਸਕੂਲ ਗੋਦ ਲੈਣਗੇ। ਇਹ ਅਧਿਕਾਰੀ ਆਉਣ ਵਾਲੇ ਸਮੇਂ 'ਚ ਬੱਚਿਆਂ ਨਾਲ ਭਾਵਨਾਤਮਕ ਸਾਂਝ ਪੈਦਾ ਕਰਨਗੇ। ਇਸ ਨਾਲ ਬੱਚਿਆਂ ਅੰਦਰ ਸਿਵਲ ਸੇਵਾਵਾਂ 'ਚ ਜਾਣ ਦੀ ਇੱਛਾ ਪੈਦਾ ਹੋਵੇਗੀ। ਇਹ ਅਧਿਕਾਰੀ ਘੱਟੋ-ਘੱਟ 5 ਸਾਲ ਲਈ ਸਕੂਲ ਗੋਦ ਲੈ ਕੇ ਰੱਖੇਗਾ। 
ਇਹ ਵੀ ਪੜ੍ਹੋ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਹੁਣੇ ਪੜ੍ਹ ਲਓ ਕਿਉਂਕਿ...


ਮਾਈਨਿੰਗ ਨੀਤੀ 'ਤੇ ਵੱਡਾ ਫ਼ੈਸਲਾ
ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ 'ਚ ਇਕ ਹੋਰ ਵੱਡਾ ਫ਼ੈਸਲਾ ਲੈਂਦੇ ਹੋਏ ਨਵੀਂ ਮਾਈਨਿੰਗ ਐਂਡ ਕਰੱਸ਼ਰ ਪਾਲਿਸੀ ਅੰਦਰ ਸੋਧਾਂ ਕੀਤੀਆਂ ਗਈਆਂ ਹਨ। ਇਨ੍ਹਾਂ ਸੋਧਾਂ ਦੇ ਮੁਤਾਬਕ ਜਿੱਥੇ ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਰੁਕੇਗੀ ਅਤੇ ਉੱਥੇ ਹੀ ਪੰਜਾਬ ਦੇ ਰੈਵੇਨਿਊ 'ਚ ਵਾਧਾ ਹੋਵੇਗਾ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News