ਕੈਬਨਿਟ ਨੇ ਲਖੀਮਪੁਰ ਖੀਰੀ ’ਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਰੱਖਿਆ ਮੌਨ

Monday, Oct 04, 2021 - 10:16 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੀ ਸ਼ੁਰੂਆਤ ’ਚ ਉੱਤਰ ਪ੍ਰਦੇਸ਼ ਦੇ ਲਖਮੀਰਪੁਰ ਖੀਰੀ ਵਿਚ 3 ਅਕਤੂਬਰ ਨੂੰ ਵਾਪਰੀ ਮੰਦਭਾਗੀ ਘਟਨਾ ਵਿਚ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ।

ਇਹ ਵੀ ਪੜ੍ਹੋ- ਸਾਬਕਾ DGP ਦਿਨਕਰ ਗੁਪਤਾ ਨੂੰ ਪੁਲਸ ਹਾਊਸਿੰਗ ਕਾਰਪੋਰੇਸ਼ਨ ਦਾ ਲਗਾਇਆ ਚੇਅਰਮੈਨ

ਮੀਟਿੰਗ ਵਿਚ ਹਾਜ਼ਰ ਮੰਤਰੀਆਂ ਅਤੇ ਅਧਿਕਾਰੀਆਂ ਨੇ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਸੰਕਟ ਦੀ ਘੜੀ ਵਿਚ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਸਹਿਣ ਲਈ ਬਲ ਬਖਸ਼ਣ ਲਈ ਅਰਦਾਸ ਕੀਤੀ। ਇਸ ਦੌਰਾਨ ਮੰਤਰੀ ਮੰਡਲ ਨੇ ਅਫਸੋਸ ਜ਼ਾਹਰ ਕੀਤਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਸਮੇਂ ਸਾਡੇ ਅੰਨਦਾਤਿਆਂ ਦੀ ਜਾਨ ਚਲੀ ਗਈ। ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਇਸ ਘਿਨਾਉਣੀ ਕਾਰਵਾਈ ਦੇ ਪਰਦੇ ਪਿਛਲੇ ਅਸਲ ਦੋਸ਼ੀਆਂ ਦੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ, ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਜਾਂ ਪਹੁੰਚ ਰੱਖਦੇ ਹੋਣ। ਮੰਤਰੀ ਮੰਡਲ ਨੇ ਤਹੱਈਆ ਕਰਦਿਆਂ ਕਿਹਾ ਕਿ ਬੇਕਸੂਰ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਇਨਸਾਫ ਦਿੱਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਦੀ ਇਸ ਮੰਦਭਾਗੀ ਘਟਨਾ ਵਿਚ ਜਾਨ ਚਲੀ ਗਈ।

ਇਹ ਵੀ ਪੜ੍ਹੋ- ਲਖੀਮਪੁਰ ਘਟਨਾ ਦੇ ਵਿਰੁੱਧ ਯੂਥ ਅਕਾਲੀ ਦਲ ਤੇ SOI ਵੱਲੋਂ ਕੈਂਡਲ ਮਾਰਚ

ਮੰਤਰੀ ਮੰਡਲ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਘੋਖਣ ਅਤੇ ਰੱਦ ਦੀ ਜ਼ਰੂਰਤ ਨੂੰ ਦੁਹਰਾਉਂਦਿਆਂ ਕਿਹਾ ਕਿ ਇਨ੍ਹਾਂ ਕਰਕੇ ਹੀ ਕਿਸਾਨਾਂ ਵਿਚ ਰੋਸ ਪੈਦਾ ਹੋਇਆ ਹੈ ਅਤੇ ਇਹੀ ਕਾਨੂੰਨ ਟਾਲੇ ਜਾ ਸਕਣ ਵਾਲੇ ਇਸ ਜਾਨੀ ਨੁਕਸਾਨ ਦੀ ਜੜ੍ਹ ਹਨ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੰਤਰੀ ਮੰਡਲ ਨੇ ਦੁੱਖ ਦੀ ਇਸ ਘੜੀ ਵਿਚ ਕਿਸਾਨ ਭਾਈਚਾਰੇ ਨਾਲ ਇਕਜੁੱਟਤਾ ਜ਼ਾਹਰ ਕੀਤੀ ਅਤੇ ਮੀਟਿੰਗ ਹੋਰ ਕਿਸੇ ਕੰਮਕਾਜ ਤੋਂ ਬਿਨਾਂ ਸਮਾਪਤ ਹੋ ਗਈ।


Bharat Thapa

Content Editor

Related News