''ਬੇਟੀ ਬਚਾਓ, ਬੇਟੀ ਪੜ੍ਹਾਓ'' ਮੁਹਿੰਮ ਤਹਿਤ ਸਾਲ-2020 ਦਾ ਕੈਲੰਡਰ ਰਿਲੀਜ਼
Thursday, Jan 02, 2020 - 08:56 AM (IST)
ਬਠਿੰਡਾ : ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਵਲੋਂ ਨਵੇਂ ਸਾਲ ਦੀ ਆਮਦ ਮੌਕੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਸਾਲ 2020 ਦਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਕੈਲੰਡਰ ਬੇਟੀ ਬਚਾਓ-ਬੇਟੀ ਪੜ੍ਹਾਓ ਦਾ ਸੁਨੇਹਾ ਆਮ ਲੋਕਾਂ ਤੱਕ ਪਹੁੰਚਾਉਣ ਲਈ ਜਾਰੀ ਕੀਤਾ ਗਿਆ ਹੈ। ਇਸ ਕੈਲੰਡਰ 'ਚ ਸਾਲ 2020 ਦੇ ਸਾਰੇ ਮਹੀਨਿਆਂ ਦਾ ਵੇਰਵਾ, ਸਰਕਾਰੀ ਛੁੱਟੀਆਂ, ਸਿਹਤ ਵਿਭਾਗ ਵੱਲੋਂ ਮਨਾਏ ਜਾਂਦੇ ਹੈਲਥ ਡੇਅ ਦਾ ਵੇਰਵਾ ਦਿੱਤਾ ਗਿਆ ਹੈ। ਇਹ ਕੈਲੰਡਰ ਸਾਰੀਆਂ ਸਿਹਤ ਸੰਸਥਾਵਾਂ, ਜ਼ਿਲਾ ਹਸਪਤਾਲਾਂ ਅਰਬਨ ਅਤੇ ਪੇਂਡੂ ਸਿਹਤ ਕੇਂਦਰਾਂ, ਮਿੰਨੀ ਪੀ.ਐਚ.ਸੀ., ਸਬ-ਸੈਂਟਰ ਸਾਰੇ ਪਿੰਡਾਂ ਦੇ ਸਰਪੰਚਾਂ ਨੂੰ ਦਿੱਤਾ ਜਾਵੇਗਾ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾਂ ਸਰਮਾ, ਜ਼ਿਲ•ਾ ਟੀਕਾਕਰਨ ਅਫ਼ਸਰ ਡਾ. ਕੁੰਦਨ ਕੁਮਾਰ ਪਾਲ, ਸਹਾਇਕ ਜ਼ਿਲ•ਾ ਪਰਿਵਾਰ ਭਲਾਈ ਅਫ਼ਸਰ ਡਾ. ਗੁਰਦੀਪ ਸਿੰਘ, ਜ਼ਿਲ•ਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ, ਐਸ. ਐਮ. ਓ. ਡਾ. ਮਨਿੰਦਰ ਸਿੰਘ, ਡਾ. ਐਚ.ਐਸ.ਹੇਅਰ, ਸੁਪਰਡੈਂਟ ਸੁਰਿੰਦਰ ਧੀਰ, ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਪ੍ਰੋਜੈਕਸਨਿਸਟ ਕੇਵਲ ਕ੍ਰਿਸ਼ਨ ਸ਼ਰਮਾ ਆਦਿ ਹਾਜ਼ਰ ਸਨ।