ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਬੰਦ ਅਪਰਾਧੀਆਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਦਾ ਵੱਡਾ ਕਦਮ
Friday, Jun 30, 2023 - 03:10 PM (IST)
ਅੰਮ੍ਰਿਤਸਰ- ਉੱਚ ਸੁਰੱਖਿਆ ਵਾਲੇ ਅੰਮ੍ਰਿਤਸਰ ਕੇਂਦਰੀ ਜੇਲ੍ਹ ਕੰਪਲੈਕਸ, ਜਿੱਥੇ ਸਰਹੱਦ ਪਾਰੋਂ ਤਸਕਰਾਂ, ਗੈਂਗਸਟਰਾਂ ਅਤੇ ਵਿਦੇਸ਼ੀ ਨਾਗਰਿਕਾਂ ਨੂੰ ਰੱਖਿਆ ਜਾਂਦਾ ਹੈ, ਜੇਲ੍ਹ ਵਿੱਚ ਅਣਅਧਿਕਾਰਤ ਸੰਚਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਕੰਪਲੈਕਸ ਵਿੱਚ ‘ਹਾਰਮੋਨੀਅਸ’ ਟੈਲੀ ਕਾਲ-ਬਲਾਕਿੰਗ ਸਿਸਟਮ ਲਗਾਇਆ ਹੈ। ਅੰਮ੍ਰਿਤਸਰ ਉਨ੍ਹਾਂ ਦੋ ਜ਼ਿਲ੍ਹਿਆਂ ਵਿੱਚੋਂ ਇੱਕ ਸੀ ਜਿੱਥੇ ਇਹ ਪ੍ਰਣਾਲੀ ਸਥਾਪਿਤ ਕੀਤੀ ਗਈ ਸੀ ਅਤੇ ਕਪੂਰਥਲਾ ਕੇਂਦਰੀ ਜੇਲ੍ਹ ਦੂਜੀ ਜੇਲ੍ਹ ਸੀ। ਕੇਂਦਰੀ ਜੇਲ੍ਹ ਅਧਿਕਾਰੀਆਂ ਨੇ ਕਿਹਾ ਕਿ ਇਹ ਸਿਸਟਮ ਅਪਰਾਧੀਆਂ ਵੱਲੋਂ ਮੋਬਾਈਲ ਫੋਨਾਂ ਦੀ ਵਰਤੋਂ ਨੂੰ ਰੋਕਣ 'ਚ ਮਦਦ ਕਰੇਗਾ, ਜੋ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਜੇਲ੍ਹ ਦੇ ਅਹਾਤੇ ਤੋਂ ਆਪਣਾ ਨੈੱਟਵਰਕ ਚਲਾ ਰਹੇ ਸਨ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਵੈ-ਇੱਛਾ ਸੇਵਾਵਾਂ ਖ਼ਤਮ ਕਰਨ ਦਾ ਲਿਆ ਫ਼ੈਸਲਾ
ਸਾਲ 2022 'ਚ ਅਧਿਕਾਰੀਆਂ ਨੇ ਜੇਲ੍ਹ 'ਚੋਂ 927 ਸੈਲਫੋਨ ਜ਼ਬਤ ਕੀਤੇ ਸਨ, ਜਦਕਿ ਇਸ ਸਾਲ ਇਹ ਅੰਕੜਾ 300 ਦੇ ਕਰੀਬ ਪਹੁੰਚ ਗਿਆ ਹੈ। ਜੇਲ੍ਹ ਸੁਪਰਡੈਂਟ ਸੁਰਿੰਦਰ ਸਿੰਘ ਨੇ ਪੁਸ਼ਟੀ ਕੀਤੀ ਕਿ ਇਹ ਸੈੱਟਅੱਪ ਮੋਬਾਈਲ ਫ਼ੋਨ ਦੇ ਸਿਗਨਲ ਨੂੰ ਰੋਕਣ ਵਿੱਚ ਮਦਦ ਕੀਤੀ। ਮੋਬਾਈਲ ਫੋਨਾਂ ਦੀ ਵਰਤੋਂ 'ਚ ਕਮੀ ਆਉਣ ਦਾ ਵੱਡਾ ਅਸਰ ਉਦੋਂ ਦੇਖਣ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਜਵਾਨਾਂ ਵੱਲੋਂ ਲਗਾਤਾਰ ਬੈਰਕਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਅਤੇ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬਟਾਲਾ ਦੇ 22 ਸਾਲਾ ਨੌਜਵਾਨ ਦੀ ਸ਼ਮਸ਼ਾਨਘਾਟ ’ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਜੇਲ੍ਹ ਸੁਪਰਡੈਂਟ ਨੇ ਕਿਹਾ ਹਾਰਮੋਨੀਅਸ ਸਿਸਟਮ 2ਜੀ ਤੋਂ 5ਜੀ ਮੋਬਾਈਲ ਨੈੱਟਵਰਕ ਤੱਕ ਦੇ ਸਾਰੇ ਸਿਗਨਲਾਂ ਨੂੰ ਬਲਾਕ ਕਰ ਦਿੰਦਾ ਹੈ। ਜੋ ਜਲਦੀ ਹੀ ਪੂਰੀ ਤਰ੍ਹਾਂ ਚਾਲੂ ਹੋ ਜਾਵੇਗਾ। ਜੇਲ੍ਹ ਪ੍ਰਸ਼ਾਸਨ ਨੇ ਭਾਵੇਂ ਜੇਲ੍ਹ 'ਚ ਬਦਮਾਸ਼ਾਂ ਨਾਲ ਨਜਿੱਠਣ ਲਈ ਕਈ ਕਦਮ ਚੁੱਕੇ ਹਨ।
ਇਹ ਵੀ ਪੜ੍ਹੋ- ਮੌਸਮ ਨੂੰ ਲੈ ਕੇ ਤਾਜ਼ਾ ਜਾਣਕਾਰੀ, ਜਾਣੋ ਆਉਣ ਵਾਲੇ 5 ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।