ਸੁਖਪਾਲ ਖਹਿਰਾ ਮਾਮਲੇ ''ਚ ਕਾਲ ਰਿਕਾਰਡ ਆਈ ਸਾਹਮਣੇ, ਵੇਖੋ ਕਿੰਨੇ-ਕਿੰਨੇ ਮਿੰਟ ਹੋਈਆਂ ਤਸਕਰਾਂ ਨਾਲ ਗੱਲਾਂ
Thursday, Sep 28, 2023 - 10:07 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਸ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਹੈ। ਸੁਖਪਾਲ ਖਹਿਰਾ ਨੂੰ 2015 ਦੇ ਐੱਨਡੀਪੀਐੱਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਖਹਿਰਾ ਖ਼ਿਲਾਫ਼ ਡਰੱਗਜ਼ ਮਾਮਲੇ ਸਬੰਧੀ ਸਬੂਤ ਮਿਲੇ ਸਨ, ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕੀਤੀ।
ਇਹ ਵੀ ਪੜ੍ਹੋ : Breaking News: ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲ਼ੀਆਂ ਮਾਰ ਕੇ ਕਤਲ
ਫਾਜ਼ਿਲਕਾ 'ਚ 13 ਅਪ੍ਰੈਲ 2023 ਨੂੰ ਨਸ਼ਾ ਤਸਕਰੀ ਮਾਮਲੇ 'ਚ ਸੈਸ਼ਨ ਜੱਜ ਦੇ ਹੁਕਮਾਂ 'ਤੇ ਇਕ SIT ਦਾ ਗਠਨ ਕੀਤਾ ਗਿਆ ਸੀ। ਪੰਜਾਬ ਪੁਲਸ ਦੇ ਡੀਆਈਜੀ ਸਵਪਨ ਸ਼ਰਮਾ ਦੀ ਅਗਵਾਈ 'ਚ ਐੱਸਆਈਟੀ ਦਾ ਗਠਨ ਕੀਤਾ ਗਿਆ ਸੀ। SIT ਜਾਂਚ 'ਚ ਸੁਖਪਾਲ ਖਹਿਰਾ ਨਸ਼ਾ ਤਸਕਰੀ 'ਚ ਸ਼ਾਮਲ ਪਾਇਆ ਗਿਆ।
ਇਹ ਵੀ ਪੜ੍ਹੋ : ਵਿਧਾਇਕ ਲਾਲਪੁਰਾ ਦੇ ਜੀਜੇ ਨੂੰ ਕੇਸ 'ਚ ਫਸਾਉਣਾ ਪੁਲਸ ਕਰਮਚਾਰੀਆਂ ਨੂੰ ਪਿਆ ਮਹਿੰਗਾ, SSP ਦਾ ਹੋਇਆ ਤਬਾਦਲਾ
ਇਸੇ ਆਧਾਰ 'ਤੇ ਪੰਜਾਬ ਪੁਲਸ ਨੇ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਦੂਜੇ ਨਸ਼ਾ ਤਸਕਰ ਗੁਰਦੇਵ ਸਿੰਘ ਨੂੰ 10 ਸਾਲ ਦੀ ਸਜ਼ਾ ਹੋਈ ਹੈ। ਗੁਰਦੇਵ ਸੁਖਪਾਲ ਖਹਿਰਾ ਦਾ ਕਾਫੀ ਕਰੀਬੀ ਹੈ। ਖਹਿਰਾ ਹੁਣ ਤੱਕ ਸਿਆਸੀ ਸੁਰੱਖਿਆ ਕਾਰਨ ਇਸ ਮਾਮਲੇ ਵਿੱਚ ਆਪਣਾ ਬਚਾਅ ਕਰ ਰਹੇ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8