ਕੈਨੇਡਾ ਤੋਂ ਫੋਨ ਕਰਕੇ ਰਿਸ਼ਤੇਦਾਰ ਦੱਸ ਮਾਰੀ ਲੱਖਾਂ ਦੀ ਠੱਗੀ, ਜਦ ਵੈਸਟਰਨ ਯੂਨੀਅਨ ਜਾ ਕੇ ਵੇਖਿਆ ਤਾਂ ਉੱਡੇ ਹੋਸ਼

Sunday, Dec 11, 2022 - 06:14 PM (IST)

ਕੈਨੇਡਾ ਤੋਂ ਫੋਨ ਕਰਕੇ ਰਿਸ਼ਤੇਦਾਰ ਦੱਸ ਮਾਰੀ ਲੱਖਾਂ ਦੀ ਠੱਗੀ, ਜਦ ਵੈਸਟਰਨ ਯੂਨੀਅਨ ਜਾ ਕੇ ਵੇਖਿਆ ਤਾਂ ਉੱਡੇ ਹੋਸ਼

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਕੈਨੇਡਾ ਵਾਸੀ ਹੋਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਪਿੰਡ ਲੰਗੜੋਆ ਦੇ ਵਾਸੀ ਮਹਿੰਦਰ ਰਾਮ ਨੇ ਦੱਸਿਆ ਕਿ ਉਸ ਦੀ ਪਤਨੀ ਦੇ ਮੋਬਾਇਲ ’ਤੇ ਇਕ ਕਾਲਰ ਨੇ ਫੋਨ ਕਰਕੇ ਦੱਸਿਆ ਕਿ ਉਹ ਹਰਦੇਵ ਸਿੰਘ ਬੋਲ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਨੇੜਲੇ ਪਿੰਡ ਦਾ ਰਹਿਣ ਵਾਲਾ ਹਰਦੇਵ ਉਸ ਦਾ ਜਾਣਕਾਰ ਹੈ ਅਤੇ ਉਸ ਨੇ ਉਕਤ ਫੋਨ ਕਰਨ ਵਾਲੇ ਨੂੰ ਸਮਝ ਲਿਆ ਕਿ ਹਰਦੇਵ ਸਿੰਘ ਉਸ ਨੂੰ ਕੈਨੇਡਾ ਤੋਂ ਫੋਨ ਕਰ ਰਿਹਾ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਾਲਰ ਨੇ ਉਸ ਨੂੰ ਦੱਸਿਆ ਕਿ ਉਹ ਅਪ੍ਰੈਲ ਮਹੀਨੇ ਭਾਰਤ ਵਾਪਸ ਆ ਰਿਹਾ ਹੈ ਅਤੇ ਉਸ ਦੇ ਖ਼ਾਤੇ ਵਿਚ ਕੁਝ ਪੈਸੇ ਭੇਜਣਾ ਚਾਹੁੰਦਾ ਹੈ ਤਾਂ ਉਕਤ ਵਿਅਕਤੀ ਨੇ ਉਸ ਦਾ ਆਧਾਰ ਕਾਰਡ ਨੰਬਰ ਲੈ ਕੇ ਉਸ ਦੇ ਮੋਬਾਇਲ ’ਤੇ 4.10 ਲੱਖ ਰੁਪਏ ਦੀ ਜਾਅਲੀ ਰਸੀਦ ਭੇਜ ਦਿੱਤੀ।
ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਵੈਸਟਰਨ ਯੂਨੀਅਨ ਜਾ ਕੇ ਉਕਤ ਰਕਮ ਸਬੰਧੀ ਜਾਣਕਾਰੀ ਲਈ ਤਾਂ ਵੈਸਟਰਨ ਯੂਨੀਅਨ ਨੇ ਉਸ ਕੋਲੋਂ ਕੋਡ ਮੰਗਿਆ ਜੋ ਉਕਤ ਹਰਦੇਵ ਸਿੰਘ ਵੱਲੋਂ ਉਸ ਨੂੰ ਨਹੀਂ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਭਗਵੰਤ ਮਾਨ ਦਾ ਬਿਆਨ, ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਤਾਂ ਉਹ ਡਰੱਗਜ਼ ਛੱਡ ਦੇਣਗੇ

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਹਰਦੇਵ ਸਿੰਘ ਨੇ ਉਸ ਨੂੰ ਮੋਬਾਇਲ ’ਤੇ ਦੋ ਬੀਮਾਰ ਵਿਅਕਤੀਆਂ ਦੀਆਂ ਫੋਟੋਆਂ ਭੇਜੀਆਂ ਅਤੇ ਉਨ੍ਹਾਂ ’ਚੋਂ ਇਕ ਵਿਅਕਤੀ ਜਿਸ ਦਾ ਨਾਂ ਅਭਿਸ਼ੇਕ ਦੱਸਿਆ ਗਿਆ ਦੇ ਖ਼ਾਤੇ ’ਚ 50 ਹਜ਼ਾਰ ਰੁਪਏ ਅਤੇ ਇਕ ਹੋਰ ਵਿਅਕਤੀ ਜਿਸ ਦਾ ਨਾਂ ਵਿੱਕੀ ਦੱਸਿਆ ਗਿਆ, ਦੇ ਖਾਤੇ ’ਚ 3.50 ਲੱਖ ਰੁਪਏ ਜਮ੍ਹਾ ਕਰਵਾਉਣ ਲਈ ਕਿਹਾ। ਉਸ ਨੇ ਦੱਸਿਆ ਕਿ ਉਕਤ ਕਾਲਰ ਵੱਲੋਂ ਦੱਸੇ ਬੈਂਕ ਖ਼ਾਤਿਆਂ ’ਚ ਪੈਸੇ ਟਰਾਂਸਫਰ ਕਰਨ ਤੋਂ ਬਾਅਦ ਉਕਤ ਕਾਲਰ ਨੇ ਆਪਣਾ ਫੋਨ ਬੰਦ ਕਰ ਦਿੱਤਾ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਬਾਅਦ ’ਚ ਪਤਾ ਲੱਗਾ ਕਿ ਉਕਤ ਵਿਅਕਤੀ ਨੇ ਉਸ ਦੀ ਜਾਣ-ਪਛਾਣ ਦਾ ਬਹਾਨਾ ਲਗਾ ਕੇ ਉਸ ਨਾਲ 4 ਲੱਖ ਰੁਪਏ ਦੀ ਠੱਗੀ ਮਾਰੀ ਹੈ। ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਅਭਿਸ਼ੇਕ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਲਤੀਫਪੁਰਾ ’ਚ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਦੂਜੇ ਦਿਨ ਵੀ ਰਹੀ ਜਾਰੀ, ਲੋਕ ਖੁੱਲ੍ਹੇ ਆਸਮਾਨ ਹੇਠ ਰਹਿਣ ਨੂੰ ਮਜਬੂਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News