ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ’ਚੋਂ ਆ ਰਹੇ ਫੋਨ, ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ

Thursday, Jul 21, 2022 - 10:20 PM (IST)

ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ’ਚੋਂ ਆ ਰਹੇ ਫੋਨ, ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਅੰਮ੍ਰਿਤਸਰ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ ਪਾਕਿਸਤਾਨ ’ਚੋਂ ਵੱਖ-ਵੱਖ ਨੰਬਰਾਂ ਤੋਂ ਧਮਕੀ ਭਰੇ ਫੋਨ ਤੇ ਇੰਸਟਾਗ੍ਰਾਮ ’ਤੇ ਮੈਸੇਜ ਆ ਰਹੇ ਹਨ। ਇਨ੍ਹਾਂ ਫੋਨਕਾਲ ’ਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਤੇ ਮੈਸੇਜ ਕੀਤੇ ਜਾ ਰਹੇ ਹਨ ਕਿ ‘ਅਗਲਾ ਨੰਬਰ ਤੁਹਾਡਾ’ ਹੈ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਰੂਪਾ ਤੇ ਕੁੱਸਾ ਦੇ ਐਨਕਾਊਂਟਰ ਨੂੰ ਲੈ ਕੇ FIR ’ਚ ਹੋਇਆ ਅਹਿਮ ਖ਼ੁਲਾਸਾ

ਇਸ ਦਾ ਜ਼ਿਕਰ ਉਨ੍ਹਾਂ ਦੇ ਪਿਤਾ ਨੇ ਅੱਜ ਉਦੋਂ ਕੀਤਾ, ਜਦੋਂ ਉਹ ਅੰਮ੍ਰਿਤਸਰ ’ਚ ਮਾਰੇ ਗਏ ਸ਼ਾਰਪ ਸ਼ੂਟਰਾਂ ਦੀ ਡੈੱਡ ਬਾਡੀ ਦੀ ਪਛਾਣ ਕਰਨ ਗਏ ਸਨ। ਇਸ ਦੇ ਨਾਲ ਹੀ ਉਨ੍ਹਾਂ ਦੇ ਪਿਤਾ ਨੇ ਕਿਹਾ ਕਿ ਜਿੰਨੀ ਦੇਰ ਤਕ ਉਨ੍ਹਾਂ ਦੇ ਪੁੱਤ ਦੇ ਕਾਤਲ ਫੜੇ ਨਹੀਂ ਜਾਂਦੇ, ਓਨਾ ਚਿਰ ਉਹ ਟਿਕ ਕੇ ਨਹੀਂ ਬੈਠਣਗੇ। 


author

Manoj

Content Editor

Related News