ਜਲੰਧਰ ਦਿਹਾਤੀ SSP ਮਾਹਲ ਦੀ ਪਤਨੀ ਤੇ ਕੈਂਬ੍ਰਿਜ ਸਕੂਲ ਦੀ ਪ੍ਰਿੰਸੀਪਲ ਨਿਕਲੀ ਕੋਰੋਨਾ ਪਾਜ਼ੇਟਿਵ

07/15/2020 6:36:50 PM

ਜਲੰਧਰ (ਰੱਤਾ, ਕਮਲੇਸ਼)— ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਗਏ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਰੁਪਿੰਦਰ ਮਾਹਲ ਅਤੇ 13 ਸਾਲਾ ਬੇਟੇ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਉਣ ਦੀ ਸੂਚਨਾ ਮਿਲੀ ਹੈ। ਇਥੇ ਦੱਸਣਯੋਗ ਹੈ ਕਿ ਨਵਜੋਤ ਸਿੰਘ ਮਾਹਲ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਕਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਕੋਰੋਨਾ ਜਾਂਚ ਲਈ ਨਮੂਨੇ ਲਏ ਗਏ ਸਨ, ਜਿਨ੍ਹਾਂ ਦੀ ਅੱਜ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਇਹ ਵੀ ਪੜ੍ਹੋ:ਜਲੰਧਰ ਜ਼ਿਲ੍ਹੇ 'ਚ ਟੁੱਟਿਆ ਕੋਰੋਨਾ ਦਾ ਰਿਕਾਰਡ, ਇਕੋ ਦਿਨ 'ਚ ਮਿਲੇ ਇੰਨੇ ਪਾਜ਼ੇਟਿਵ ਕੇਸ

ਇਥੇ ਇਹ ਵੀ ਦੱਸਣਯੋਗ ਹੈ ਕਿ ਐੱਸ. ਐੱਸ. ਪੀ. ਦਿਹਾਤੀ ਨਵਜੋਤ ਮਾਹਲ ਦੀ ਪਤਨੀ ਰੁਪਿੰਦਰ ਮਾਹਲ ਕ੍ਰੈਂਬਿਜ ਇੰਟਰਨੈਸ਼ਨਲ ਸਕੂਲ ਜਲੰਧਰ ਦੀ ਪ੍ਰਿੰਸੀਪਲ ਵੀ ਹੈ। ਜ਼ਿਕਰਯੋਗ ਹੈ ਕਿ ਅੱਜ ਜ਼ਿਲ੍ਹਾ ਜਲੰਧਰ 'ਚ ਪਹਿਲੀ ਵਾਰ ਕੋਰੋਨਾ ਵਾਇਰਸ ਨੇ ਆਪਣਾ ਰਿਕਾਰਡ ਤੋੜ ਦਿੱਤਾ ਹੈ ਅਤੇ ਪਹਿਲੀ ਵਾਰੀ ਜ਼ਿਲ੍ਹਾ ਜਲੰਧਰ 'ਚੋਂ ਕੋਰੋਨਾ ਵਾਇਰਸ ਦੇ 96 ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ 'ਚ ਆਰ. ਟੀ. ਏ. ਦਫ਼ਤਰ ਦੇ 8 ਕਾਮਿਆਂ ਸਮੇਤ ਮਹਿੰਦਰ ਸਿੰਘ ਕੇ. ਪੀ. ਦਾ ਕੁੱਕ, ਸੁਰੱਖਿਆ ਕਰਮਚਾਰੀ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ:ਨਵਾਂਸ਼ਹਿਰ ਦੇ ਬੰਗਾ ''ਚ ਕੋਰੋਨਾ ਵਾਇਰਸ ਕਾਰਨ ਹੋਈ ਦੂਜੀ ਮੌਤ

ਪੰਜਾਬ 'ਚੋਂ ਦੂਜੇ ਨੰਬਰ 'ਤੇ ਚੱਲ ਰਿਹੈ ਜਲੰਧਰ
ਜਲੰਧਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੋਜ਼ਾਨਾ ਜਲੰਧਰ ਸ਼ਹਿਰ 'ਚੋਂ 50 ਤੋਂ ਵੱਧ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਜਲੰਧਰ ਸ਼ਹਿਰ ਅੰਮ੍ਰਿਤਸਰ ਨੂੰ ਪਿੱਛੇ ਛੱਡਦੇ ਹੋਏ ਹੁਣ ਪੰਜਾਬ 'ਚੋਂ ਦੂਜੇ ਨੰਬਰ 'ਤੇ ਪਹੁੰਚ ਚੁੱਕਾ ਹੈ, ਜਿੱਥੇ ਹੁਣ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 1400 ਤੋਂ ਵੱਧ ਹੋ ਚੁੱਕਾ ਹੈ। ਇਥੇ ਦੱਸ ਦੇਈਏ ਕਿ ਕੋਰੋਨਾ ਦੇ ਮਾਮਲਿਆਂ 'ਚ ਪੰਜਾਬ 'ਚ ਸਭ ਤੋਂ ਪਹਿਲੇ ਨੰਬਰ 'ਤੇ ਲੁਧਿਅਣਾ ਸ਼ਹਿਰ ਚੱਲ ਰਿਹਾ ਹੈ, ਜਿੱਥੇ ਪਾਜ਼ੇਟਿਵ ਕੇਸਾਂ ਦਾ ਅੰਕੜਾ 1500 ਤੋਂ ਵੱਧ ਦਾ ਹੋ ਚੁੱਕਾ ਹੈ ਅਤੇ 35 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਤੀਜੇ ਨੰਬਰ 'ਤੇ ਚੱਲ ਰਹੇ ਅੰਮ੍ਰਿਤਸਰ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 1136 ਤੱਕ ਪਹੁੰਚ ਚੁੱਕਾ ਹੈ ਜਦਕਿ ਇਥੇ 56 ਲੋਕ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।


shivani attri

Content Editor

Related News