ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸਹੂਲਤਾਂ ਦੇਣ ਲਈ ਪਿੰਡ-ਪਿੰਡ ਲਾਏ ਜਾ ਰਹੇ ਨੇ ਕੈਂਪ: ਵਿਧਾਇਕ ਉੱਗੋਕੇ

Thursday, Jul 11, 2024 - 04:13 PM (IST)

ਤਪਾ ਮੰਡੀ (ਸ਼ਾਮ,ਗਰਗ)- ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ 'ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਗੁਰੂ ਨਾਨਕ ਧਰਮਸ਼ਾਲਾ ਪਿੰਡ ਤਾਜੋਕੇ ਵਿਖੇ ਕੈਂਪ ਲਾਇਆ ਗਿਆ। ਇਸ ਕੈਂਪ ਵਿਚ ਪਿੰਡ ਤਾਜੋਕੇ ਅਤੇ ਤਾਜੋਕੇ ਖੁਰਦ ਤੋਂ ਇਲਾਵਾ ਪਿੰਡ ਘੁੰਨਸ ਅਤੇ ਮਹਿਤਾ ਦੇ ਵਾਸੀ ਆਪਣੇ ਮਸਲੇ ਅਤੇ ਸਰਕਾਰੀ ਸੇਵਾਵਾਂ ਬਾਬਤ ਪੁੱਜੇ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸਹੂਲਤਾਂ ਦੇਣ ਲਈ ਪਿੰਡ ਪਿੰਡ ਕੈਂਪ ਲਾਉਣ ਦਾ ਉਪਰਾਲਾ ਕੀਤਾ ਹੈ, ਜਿੱਥੇ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਵੀ ਕੀਤੀ ਜਾਂਦੀ ਹੈ ਅਤੇ ਮਸਲਿਆਂ ਦਾ ਮੌਕੇ ’ਤੇ ਨਿਬੇੜਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਤਾਜੋਕੇ ਕੈਂਪ ਵਿਚ ਆਧਾਰ ਸੇਵਾਵਾਂ ਦਿੱਤੀਆਂ ਗਈਆਂ ਹਨ, ਇਸ ਤੋਂ ਪਹਿਲਾਂ ਪੰਜਾਬ ਵਿਚ ਕਿਸੇ ਵੀ ਜ਼ਿਲ੍ਹੇ ਵਿਚ ਕੈਂਪ ਮੋਡ ’ਤੇ ਸੇਵਾਵਾਂ ਨਹੀਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਿੰਡਾਂ ਵਿਚ ਹਫਤੇ ਵਿਚ 2 ਵਾਰ ਕੈਂਪ ਲਏ ਜਾਣਗੇ ਤਾਂ ਜੋ ਲੋਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ।

ਇਹ ਖ਼ਬਰ ਵੀ ਪੜ੍ਹੋ - ਹੁਣ ਸਿਰਫ਼ ਨੰਬਰਾਂ ਦੇ ਅਧਾਰ 'ਤੇ ਨਹੀਂ ਹੋਵੇਗਾ ਵਿਦਿਆਰਥੀ ਦਾ ਮੁਲਾਂਕਣ! ਸਕੂਲਾਂ 'ਚ ਹੋਣ ਜਾ ਰਿਹੈ ਇਹ ਬਦਲਾਅ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਇਹ ਕੈਂਪ ਲਾਇਆ ਗਿਆ ਹੈ, ਜਿਸ ਵਿੱਚ ਵੱਡੀ ਗਿਣਤੀ ਲੋਕ ਪੁੱਜੇ ਹਨ ਤੇ ਮੌਕੇ ’ਤੇ ਸਕੀਮਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਸਣੇ ਲਗਭਗ ਸਾਰੇ ਵਿਭਾਗਾਂ ਦਫ਼ਤਰ ਸਮਾਜਿਕ ਸੁਰੱਖਿਆ, ਕਿਰਤ ਵਿਭਾਗ, ਜ਼ਿਲ੍ਹਾ ਭਲਾਈ ਦਫ਼ਤਰ, ਖੇਤੀਬਾੜੀ ਵਿਭਾਗ, ਸਿਹਤ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਮਾਲ ਵਿਭਾਗ, ਰੋਜ਼ਗਾਰ ਵਿਭਾਗ, ਮੱਛੀ ਪਾਲਣ ਵਿਭਾਗ ਆਦਿ ਨੇ ਕਾਉੰਟਰ ਲਗਾ ਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ ਕੈਂਪਾਂ ਵਿਚ ਦੇਖਿਆ ਗਿਆ ਕਿ ਲੋਕਾਂ ਨੂੰ ਆਧਾਰ ਕਾਰਡ ਅਪਲਾਈ ਕਰਨ ਵਿੱਚ ਕਾਫੀ ਮੁਸ਼ਕਿਲ ਆ ਰਹੀ ਸੀ, ਜਿਸ ਨੂੰ ਦੇਖਦੇ ਹੋਏ ਇਸ ਕੈਂਪ ਵਿਚ ਆਧਾਰ ਸੇਵਾ ਦੇਣ ਉਪਰਾਲਾ ਵੀ ਕੀਤਾ ਗਿਆ। ਕੈਂਪ ਵਿਚ ਪੁੱਜੇ ਬਲਵਿੰਦਰ ਸਿੰਘ ਵਾਸੀ ਤਾਜੋਕੇ ਨੇ ਦੱਸਿਆ ਕਿ ਉਹ ਅੱਜ ਇਸ ਕੈਂਪ ਵਿੱਚ ਕਿਰਤ ਵਿਭਾਗ ਦੀ ਕਾਪੀ (ਲਾਭਪਾਤਰੀ) ਬਣਾਉਣ ਲਈ ਪੁੱਜੇ ਤੇ ਕੈਂਪ ਵਿੱਚ ਮੌਕੇ ’ਤੇ ਹੀ ਲਾਭਪਾਤਰੀ ਬਣਾ ਦਿੱਤੀ ਗਈ। ਉਨ੍ਹਾਂ ਪੰਜਾਬ ਸਰਕਾਰ ਦੇ ਉਪਰਾਲੇ ਦਾ ਧੰਨਵਾਦ ਕੀਤਾ। ਇਸੇ ਤਰ੍ਹਾਂ ਲੋਕਾਂ ਨੂੰ ਮੌਕੇ ’ਤੇ ਵੱਖ-ਵੱਖ ਸਰਟੀਫਿਕੇਟ ਬਣਾ ਕੇ ਦਿੱਤੇ ਗਏ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News