ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਲਿਆਈ ਰੰਗ, ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 2 ਮੁਲਜ਼ਮ ਕਾਬੂ
Wednesday, Jan 28, 2026 - 10:08 AM (IST)
ਲੁਧਿਆਣਾ (ਗੌਤਮ) : ਨਸ਼ਾ ਸਮੱਗਲਰਾਂ ਖਿਲਾਫ ਲੁਧਿਆਣਾ ਪੁਲਸ ਵਲੋਂ ਸ਼ੁਰੂ ਕੀਤੀ ਮੁਹਿੰਮ ਰੰਗ ਲਿਆਉਣ ਲੱਗੀ ਹੈ। ਕੋਤਵਾਲੀ ਅਤੇ ਸਦਰ ਥਾਣੇ ਦੀ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਜਾਂਦੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਵਿਰੁੱਧ ਨਸ਼ਾ ਤਸਕਰੀ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਲਿਆ। ਸਦਰ ਥਾਣੇ ਦੀ ਪੁਲਸ ਨੇ ਹੈਰੋਇਨ ਸਪਲਾਈ ਕਰਨ ਜਾਂਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਤੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਦੀ ਪਛਾਣ ਅਜੇ ਵਜੋਂ ਕੀਤੀ, ਜੋ ਕਿ ਸਤਜੋਤ ਨਗਰ, ਧਾਂਧਰਾ ਰੋਡ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : ਚਾਈਨਾ ਡੋਰ ਵਿਰੁੱਧ ਪਿੰਡਾਂ ਦਾ ਐਲਾਨ-ਏ-ਜੰਗ! ਪੰਚਾਇਤਾਂ ਵੱਲੋਂ ਮਤੇ ਪਾਸ, ਸਮਾਜਿਕ ਬਾਈਕਾਟ ਦਾ ਫ਼ੈਸਲਾ
ਸਬ-ਇੰਸਪੈਕਟਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ 'ਤੇ ਸੀ ਤਾਂ ਇੱਕ ਸ਼ੱਕੀ ਨੌਜਵਾਨ ਨੂੰ ਤੁਰਦੇ ਦੇਖਿਆ ਗਿਆ। ਉਸ ਨੂੰ ਰੋਕ ਕੇ ਜਾਂਚ ਕਰਨ ’ਤੇ ਮੁਲਜ਼ਮਾਂ ਤੋਂ ਹੈਰੋਇਨ ਬਰਾਮਦ ਹੋਈ। ਚੈਕਿੰਗ ਦੌਰਾਨ ਕੋਤਵਾਲੀ ਥਾਣੇ ਦੀ ਪੁਲਸ ਨੇ ਪਿੰਡ ਸ਼ੇਖਪੁਰਾ ਦੇ ਰਹਿਣ ਵਾਲੇ ਨਿਤਿਨ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ 15 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਟੀਮ ਘੰਟਾਘਰ ਤੋਂ ਲੱਕੜ ਪੁਲ ਰਾਹੀਂ ਰੇਲਵੇ ਟਰੈਕ ਵੱਲ ਗਸ਼ਤ ਕਰ ਰਹੀ ਸੀ ਤਾਂ ਸ਼ੱਕ ਦੇ ਆਧਾਰ ''ਤੇ ਦੋਸ਼ੀ ਨੂੰ ਰੋਕਿਆ ਗਿਆ ਤੇ ਤਲਾਸ਼ੀ ਲਈ ਗਈ, ਜਿਸ ਤੋਂ ਬਾਅਦ ਗੋਲੀਆਂ ਜ਼ਬਤ ਹੋ ਗਈਆਂ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਤੋਂ ਪੁੱਛਗਿੱਛ ਕਰਕੇ ਹੋਰ ਤਸਕਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
