ਕੈਨੇਡਾ ’ਚ ਪਿੰਡ ਮਾਜਰਾ ਦੇ ਅਮਰਵੀਰ ਸਿੰਘ ਨੇ ਸਿੱਖਿਆ ਦੇ ਖੇਤਰ ’ਚ ਮਾਰੀਆਂ ਮੱਲਾਂ
Friday, Jan 22, 2021 - 10:10 AM (IST)
ਖੰਨਾ (ਸੁਖਵਿੰਦਰ ਕੌਰ) - ਪੰਜਾਬੀ ਨੌਜਵਾਨਾਂ ਨੇ ਕੈਨੇਡਾ ਦੀ ਧਰਤੀ ’ਤੇ ਵੀ ਪੜ੍ਹਾਈ ਅਤੇ ਹੋਰਨਾਂ ਖੇਤਰਾਂ ’ਚ ਮੱਲਾਂ ਮਾਰ ਕੇ ਜਿੱਥੇ ਮਾਂ-ਬੋਲੀ ਪੰਜਾਬੀ ਅਤੇ ਪੰਜਾਬੀਅਤ ਦਾ ਨਾਂ ਰੌਸ਼ਨ ਕੀਤਾ ਹੈ, ਉਥੇ ਹੀ ਉਥੋਂ ਦੇ ਕਾਲਜਾਂ ’ਚ ਆਪਣੀ ਸੁਝਬੂਝ ਦਾ ਲੋਹਾ ਮਨਵਾਇਆ ਹੈ। ਅਜਿਹਾ ਹੀ ਕਰ ਦਿਖਾਇਆ ਹੈ ਨੇੜਲੇ ਪਿੰਡ ਮਾਜਰਾ (ਰਾਹੌਣ) ਦੇ ਹੋਣਹਾਰ ਨੌਜਵਾਨ ਅਮਰਵੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ।
ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ
ਮਿਲੀ ਜਾਣਕਾਰੀ ਅਨੁਸਾਰ ਅਮਰਵੀਰ ਨੇ ਕੈਨੇਡਾ ਦੇ ਬਰੈਂਪਟਨ (ਓਟਾਰੀਓ) ਸੈਨੀਕਾ ਕਾਲਜ ’ਚ ਮੈਡੀਕਲ ਵਿਸ਼ੇ ’ਤੇ ਗੰਭੀਰ ਬੀਮਾਰੀਆਂ ਦੀ ਮੈਨੇਜਮੈਂਟ ’ਤੇ 95 ਫੀਸਦੀ ਅੰਕ ਲੈ ਕੇ ਟਾਪ ਪੁਜ਼ੀਸ਼ਨ ਹਾਸਲ ਕੀਤੀ ਹੈ। ਟਾਪ ਪੁਜ਼ੀਸ਼ਨ ਹਾਸਲ ਕਰਨ ’ਤੇ ਅਮਰਵੀਰ ਸਿੰਘ ਦਾ ਕੈਨੇਡਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਅਮਰਵੀਰ ਨੂੰ ਕਾਲਜ ਦੇ ਪ੍ਰੈਜ਼ੀਡੈਂਟ ਹਾਨਰ ਨਿਕਰ ਵੱਲੋਂ ਅਮੀਕਾ ਲੋਂਗ ਟਰਮ ਕੇਅਰ ਹਸਪਤਾਲ ’ਚ ਹੋਏ ਲਿਖਣ ਮੁਕਾਬਲੇ ’ਚ ਅੱਵਲ ਰਹਿਣ ’ਤੇ ਸਨਮਾਨ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - Health Tips : ਗਾਂ ਅਤੇ ਮੱਝ ’ਚੋਂ ਜਾਣੋ ਸਿਹਤ ਲਈ ਕਿਸ ਦਾ ਦੁੱਧ ਸਭ ਤੋਂ ਵੱਧ ਫ਼ਾਇਦੇਮੰਦ ਹੁੰਦਾ
ਇਸ ਮੌਕੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਨੇ ਅਮਰਵੀਰ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਖ਼ਾਸ ਤੌਰ ’ਤੇ ਵਧਾਈ ਦਿੱਤੀ। ਉਨ੍ਹਾਂ ਵਧਾਈ ਦਿੰਦੇ ਹੋਏ ਕਿਹਾ ਕਿ ਕੈਨੇਡਾ ’ਚ ਪੜ੍ਹਾਈ ਦੇ ਨਾਲ-ਨਾਲ ਚੰਗੀਆਂ ਪ੍ਰਾਪਤੀਆਂ ਕਰ ਕੇ ਆਪਣੇ ਪਿੰਡ, ਸ਼ਹਿਰ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕਰ ਕੇ ਬਹੁਤ ਹੀ ਮਾਣ ਮਹਿਸੂਸ ਹੋਇਆ ਹੈ।
ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ