ਮੋਗਾ ਦੇ ਪਿੰਡ ਰਾਜੇਆਣਾ ਦੇ ਸ਼ਰਨਜੀਤ ਸਿੰਘ ਨੇ ਕੈਨੇਡਾ ''ਚ ਹਾਸਲ ਕੀਤਾ ਪੁਲਸ ਦਾ ਉੱਚ ਅਹੁਦਾ
Sunday, Jun 21, 2020 - 06:41 PM (IST)
ਮੋਗਾ (ਸੰਦੀਪ) : ਮੋਗਾ ਦੇ ਪਿੰਡ ਰਾਜੇਆਣਾ ਦੇ ਸ਼ਰਨਜੀਤ ਸਿੰਘ ਗਿੱਲ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸਟੇਟ ਦੇ ਸਰੀ ਵਿਚ ਪੁਲਸ ਚੀਫ ਸੁਪਰਡੈਂਟ ਦੇ ਅਹੁਦੇ 'ਤੇ ਤਾਇਨਾਤ ਕੀਤਾ ਗਿਆ ਹੈ। ਇਹ ਅਹੁਦਾ ਉਨ੍ਹਾਂ ਨੂੰ ਕੈਨੇਡਾ ਪੁਲਸ ਵਲੋਂ ਦਿੱਤੀ ਗਈ ਤਰੱਕੀ ਤੋਂ ਬਾਅਦ ਸੌਂਪਿਆ ਗਿਆ ਹੈ। ਸ਼ਰਨਜੀਤ ਸਿੰਘ ਗਿੱਲ ਨੇ ਕੈਨੇਡਾ ਵਰਗੇ ਦੇਸ਼ ਵਿਚ ਬਤੌਰ ਉੱਚ ਅਧਿਕਾਰੀ ਬਣਕੇ ਆਪਣੇ ਜ਼ਿਲੇ ਅਤੇ ਪਿੰਡ ਹੀ ਨਹੀਂ, ਸਗੋਂ ਦੇਸ਼ ਦਾ ਨਾਂ ਵੀ ਰੋਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਰਨਜੀਤ ਗਿੱਲ 1969 ਵਿਚ ਕੈਨੇਡਾ ਚਲੇ ਗਏ ਸਨ। ਉਨ੍ਹਾਂ ਨੇ 1989 ਵਿਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। 1997 ਵਿਚ ਉਨ੍ਹਾਂ ਨੂੰ 2 ਸੀਰੀਅਲ ਸੈਕਸ ਅਪਰਾਧੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਪ੍ਰਮਾਣ ਪੱਤਰ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ : ਪਠਾਨਕੋਟ ਜ਼ਿਲ੍ਹੇ 'ਚ ਬੇਕਾਬੂ ਹੋ ਰਿਹੈ ਕੋਰੋਨਾ, 16 ਨਵੇਂ ਮਾਮਲੇ ਆਏ ਸਾਹਮਣੇ
ਇਹ ਹੀ ਨਹੀਂ, ਸਾਲ 2012 ਵਿਚ ਕੋਲੰਬੀਆ ਵਿਚ ਪਾਈਪ ਲਾਈਨ ਬੰਬ ਧਮਾਕਾ ਇੰਚਾਰਜ ਕਮਾਂਡਰ ਦੇ ਰੂਪ ਵਿਚ ਉਨ੍ਹਾਂ ਦੀ ਭੂਮਿਕਾ ਲਈ ਉਨ੍ਹਾਂ ਨੂੰ ਕਵੀਨ ਐਲਿਜ਼ਾਬੇਥ 11 ਡਾਈਮੰਡ ਜੁਬਲੀ ਮੈਡਲ ਨਾਲ ਵੀ ਸਨਮਾਨਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕੋਰੋਨਾ ਕਾਰਨ 31ਵੀਂ ਮੌਤ, 10 ਨਵੇਂ ਮੀਰਜ਼ ਆਏ ਸਾਹਮਣੇ