ਕੈਨੇਡਾ ਦੇ ਜਾਅਲੀ ਵੀਜ਼ੇ ''ਤੇ ਏਅਰਪੋਰਟ ਆਈ ਕੁੜੀ ਗ੍ਰਿਫਤਾਰ
Tuesday, Dec 03, 2019 - 05:37 PM (IST)

ਅੰਮ੍ਰਿਤਸਰ (ਸੰਜੀਵ) : ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ 'ਤੇ ਕੈਨੇਡਾ ਦੇ ਜਾਅਲੀ ਵੀਜ਼ੇ ਤੇ ਆਈ ਕਿਰਨਦੀਪ ਕੌਰ ਵਾਸੀ ਦਬੁਰਜੀ ਨੂੰ ਜਾਂਚ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ। ਇਮੀਗ੍ਰੇਸ਼ਨ ਅਧਿਕਾਰੀ ਨਿਰਮਲ ਵਾਸੂਦੇਵ ਨੇ ਜਦੋਂ ਉਕਤ ਲੜਕੀ ਤੋਂ ਪੁੱਛਗਿੱਛ ਕੀਤੀ ਤਾਂ ਜਾਂਚ ਦੌਰਾਨ ਕੈਨੇਡਾ ਦਾ ਵੀਜ਼ਾ ਜਾਅਲੀ ਪਾਇਆ ਗਿਆ।
ਇਸ ਦੌਰਾਨ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਲੜਕੀ ਦਾ ਪਾਸਪੋਰਟ ਵੀ ਕਬਜ਼ੇ 'ਚ ਲੈ ਲਿਆ ਅਤੇ ਲੜਕੀ ਨੂੰ ਥਾਣਾ ਏਅਰਪੋਰਟ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ, ਜਿਸ 'ਤੇ ਪੁਲਸ ਨੇ ਧੋਖਾਧੜੀ ਦਾ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।