5 ਵਾਰ ਰਿਜੈਕਟ ਹੋਈ ਕੈਨੇਡਾ ਲਈ ਲਗਾਈ ਫਾਈਲ, ਅੰਤ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ
Friday, Sep 23, 2022 - 05:38 PM (IST)

ਮੋਹਾਲੀ (ਪਰਦੀਪ) : ਮੋਹਾਲੀ ਦੇ ਸੈਕਟਰ 88 ਸਥਿਤ ਅਪੂਰਵਾ ਬਿਲਡਿੰਗ ਤੋਂ ਛਾਲ ਮਾਰ ਕੇ ਇਕ ਨੌਜਵਾਨ ਦੇ ਵੱਲੋਂ ਆਤਮਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਜੀਤ ਸਿੰਘ ਨਾਂ ਦਾ ਇਹ 24 ਸਾਲਾ ਨੌਜਵਾਨ ਆਪਣੀ ਦਾਦੀ ਦੇ ਨਾਲ ਅਪੂਰਵਾ ਅਪਾਰਟਮੈਂਟ ਬਿਲਡਿੰਗ ਵਿਚ ਰਹਿੰਦਾ ਸੀ ਅਤੇ ਇਸ ਦੀ ਦਾਦੀ ਪਿਛਲੇ ਕੁਝ ਦਿਨਾਂ ਤੋਂ ਬਰਨਾਲਾ ਵਿਖੇ ਗਈ ਹੋਈ ਸੀ। ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਨੇ ਵਿਦੇਸ਼ ਜਾਣ ਲਈ ਆਪਣੀ ਫਾਈਲ ਲਗਾਈ ਸੀ ਅਤੇ 5 ਵਾਰ ਕੈਨੇਡਾ ਜਾਣ ਲਈ ਸਿਮਰਨਜੀਤ ਸਿੰਘ ਦੀ ਫਾਈਲ ਰਿਜੈਕਟ ਹੋ ਚੁੱਕੀ ਸੀ, ਜਿਸ ਦੇ ਚੱਲਦਿਆਂ ਉਹ ਡਿਪਰੈਸ਼ਨ ਦਾ ਸ਼ਿਕਾਰ ਸੀ।
ਦੱਸਿਆ ਜਾ ਰਿਹਾ ਹੈ ਕਿ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੀ ਸਿਮਰਜੀਤ ਸਿੰਘ ਨੇ ਖ਼ੁਦਕੁਸ਼ੀ ਕੀਤੀ ਹੈ। ਉਧਰ ਘਟਨਾ ਤੋਂ ਬਾਅਦ ਸਥਾਨਕ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ।