ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਪੌਣੇ 11 ਲੱਖ ਦੀ ਮਾਰੀ ਠੱਗੀ

Wednesday, Dec 16, 2020 - 05:03 PM (IST)

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਪੌਣੇ 11 ਲੱਖ ਦੀ ਮਾਰੀ ਠੱਗੀ

ਤਰਨਤਾਰਨ (ਰਾਜੂ,ਬਲਵਿੰਦਰ ਕੌਰ) : ਥਾਣਾ ਸਿਟੀ ਤਰਨਤਾਰਨ ਪੁਲਸ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਪੌਣੇ 11 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 3 ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਜਗਜੀਤ ਸਿੰਘ ਪੁੱਤਰ ਲੇਟ ਸੁਖਵਿੰਦਰ ਸਿੰਘ ਵਾਸੀ ਮੁਹੱਲਾ ਜੱਸੇਵਾਲਾ ਸੱਚਖੰਡ ਰੋਡ ਤਰਨਤਾਰਨ ਨੇ ਦੱਸਿਆ ਕਿ ਸ਼ਵੇਤਾ ਅਰੋੜਾ, ਸੁਖਦੇਵ ਬਾਊ ਅਤੇ ਬੱਬ ਕਾਕੜੀਆ ਨੇ ਹਮਸਲਾਹ ਹੋ ਕੇ ਕਥਿਤ ਤੌਰ 'ਤੇ ਉਨ੍ਹਾਂ ਨੂੰ ਕੈਨੇਡਾ ਭੇਜਣ ਦੇ ਝਾਂਸੇ ਵਿਚ ਫਸਾ ਲਿਆ ਅਤੇ 10 ਲੱਖ 79 ਹਜ਼ਾਰ ਰੁਪਏ ਵਸੂਲ ਕਰ ਲਏ ਪਰ ਪੈਸੇ ਲੈਣ ਤੋਂ ਬਾਅਦ ਨਾ ਤਾਂ ਉਕਤ ਵਿਅਕਤੀਆਂ ਨੇ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ।

ਇਸ ਸਬੰਧੀ ਏ. ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਵਲੋਂ ਕਰਨ ਉਪਰੰਤ ਮੁਦਈ ਦੇ ਬਿਆਨਾਂ 'ਤੇ ਸ਼ਵੇਤਾ ਅਰੋੜਾ ਪੁੱਤਰੀ ਵਿਨੋਦ ਕੁਮਾਰ ਵਾਸੀ ਅੰਮ੍ਰਿਤਸਰ, ਸੁਖਦੇਵ ਬਾਊ ਅਤੇ ਬੱਬ ਕਾਕੜੀਆ ਵਾਸੀਆਨ ਤਰਨਤਾਰਨ ਖ਼ਿਲਾਫ਼ ਮੁਕੱਦਮਾ ਨੰਬਰ 304 ਧਾਰਾ 420/120ਬੀ-ਆਈ.ਪੀ.ਸੀ . ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।


author

Gurminder Singh

Content Editor

Related News