ਕੈਨੇਡਾ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਪਤੀ-ਪਤਨੀ ਵਿਰੁੱਧ ਕੇਸ ਦਰਜ
Saturday, Feb 13, 2021 - 02:51 PM (IST)
ਬਟਾਲਾ/ਅਲੀਵਾਲ (ਬੇਰੀ, ਸ਼ਰਮਾ)- ਕੈਨੇਡਾ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਪਤੀ-ਪਤਨੀ ਵਿਰੁੱਧ ਥਾਣਾ ਘਣੀਏ-ਕੇ-ਬਾਂਗਰ ਦੀ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਰਖਾਸਤ ਵਿਚ ਰਵੀ ਪੁੱਤਰ ਨਰਿੰਦਰ ਕੁਮਾਰ ਵਾਸੀ ਚਿਤੌੜਗੜ੍ਹ ਨੇ ਦੱਸਿਆ ਕਿ ਉਸ ਨੇ ਅਤੇ ਹਰਮੀਤ ਸਿੰਘ ਨੇ ਵਿਦੇਸ਼ ਕੈਨੇਡਾ ਜਾਣ ਲਈ ਦਰਸ਼ਨ ਸਿੰਘ ਪੁੱਤਰ ਬਲਜੀਤ ਸਿੰਘ ਅਤੇ ਪੂਨਮ ਪਤਨੀ ਦਰਸ਼ਨ ਸਿੰਘ ਵਾਸੀਆਨ ਸਾਰੰਗਦੇਵ ਥਾਣਾ ਅਜਨਾਲਾ ਨੂੰ 425000/425000 ਰੁਪਏ ਦਿੱਤੇ ਸਨ ਪਰ ਉਕਤ ਪਤੀ-ਪਤਨੀ ਨੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਅਤੇ ਅਜਿਹਾ ਕਰਕੇ ਉਕਤਾਨ ਨੇ ਉਨ੍ਹਾਂ ਨਾਲ ਧੋਖਾਧੜੀ ਕੀਤੀ ਹੈ।
ਉਕਤ ਮਾਮਲੇ ਦੀ ਡੀ.ਐੱਸ.ਪੀ ਫਤਿਹਗੜ੍ਹ ਚੂੜੀਆਂ ਵਲੋਂ ਜਾਂਚ ਕੀਤੇ ਜਾਣ ਉਪਰੰਤ ਐੱਸ.ਐੱਸ.ਪੀ ਬਟਾਲਾ ਦੀ ਮਨਜ਼ੂਰੀ ਉਪਰੰਤ ਥਾਣਾ ਘਣੀਏ ਕੇ ਬਾਂਗਰ ਦੇ ਏ.ਐੱਸ.ਆਈ ਗੁਰਮਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਘਣੀਏ-ਕੇ-ਬਾਂਗਰ ਵਿਖੇ ਧਾਰਾ 420 ਆਈ.ਪੀ.ਸੀ ਤਹਿਤ ਮੁਕੱਦਮਾ ਨੰ.13 ਉਕਤ ਪਤੀ-ਪਤਨੀ ਵਿਰੁੱਧ ਦਰਜ ਕਰ ਦਿੱਤਾ ਹੈ।