ਕੈਨੇਡਾ ਭੇਜਣ ਦੇ ਨਾਂ ''ਤੇ 14,03,500 ਦੀ ਠੱਗੀ, ਨਾ ਪੈਸੇ ਮੋੜੇ ਨੇ ਵਿਦੇਸ਼ ਭੇਜਿਆ
Saturday, Feb 08, 2025 - 04:54 PM (IST)
ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਦਾਖਾ ਦੀ ਪੁਲਸ ਨੇ ਨੋਰੰਗ ਸਿੰਘ ਪੁੱਤਰ ਸੇਵਾ ਸਿੰਘ ਨਿਵਾਸੀ ਪਿੰਡ ਫੁੱਲਾਂਵਾਲ ਦੇ ਬਿਆਨਾਂ 'ਤੇ ਅਮਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮੰਡੀ ਮੁੱਲਾਂਪੁਰ ਵਿਰੁੱਧ ਧੋਖਾਧੜੀ ਕਰਨ ਦਾ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਨੋਰੰਗ ਸਿੰਘ ਨੇ ਆਪਣੇ ਬਿਆਨਾਂ ਵਿਚ ਦੋਸ਼ ਲਗਾਇਆ ਕਿ ਉਸ ਨੇ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਭੇਜਣ ਲਈ ਅਮਨਦੀਪ ਸਿੰਘ ਨੂੰ 14,03,500 ਰੁਪਏ ਦਿੱਤੇ ਸਨ ਪਰ ਉਸ ਨੇ ਨਾ ਤਾਂ ਮੇਰੇ ਪੁੱਤਰ ਨੂੰ ਵਿਦੇਸ਼ ਭੇਜਿਆ ਨਾ ਹੀ ਸਾਡੇ ਪੈਸੇ ਮੋੜੇ।
ਇਸ ਤਰ੍ਹਾਂ ਉਕਤ ਨੇ ਸਾਡੇ ਨਾਲ ਠੱਗੀ ਕੀਤੀ ਹੈ। ਇਸ ਮਾਮਲੇ ਵਿਚ ਸ਼ਿਕਾਇਤ ਪੁਲਸ ਨੂੰ ਕੀਤੀ ਗਈ, ਜਿਸ ਦੀ ਪੜਤਾਲ ਸਬ ਇੰਸਪੈਕਟਰ ਕੁਲਦੀਪ ਸਿੰਘ ਕਰ ਰਹੇ ਹਨ। ਪੁਲਸ ਦਾ ਆਖਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।