ਕੈਨੇਡਾ ਦੇ ਸੁਫਨੇ ਦਿਖਾ ਕੇ 10. 97 ਲੱਖ ਦੀ ਠੱਗੀ ਕੀਤੀ, ਮਾਮਲਾ ਦਰਜ
Friday, Jan 09, 2026 - 05:21 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਟਾਂਡਾ ਦੇ ਪਿੰਡ ਵੈਂਸ ਆਵਾਨ ਨਾਲ ਸੰਬੰਧਤ ਇਕ ਵਿਅਕਤੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 10.97 ਲੱਖ ਦੀ ਠੱਗੀ ਕਰਨ ਵਾਲੇ ਇਕ ਟਰੈਵਲ ਏਜੰਟ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਟਾਂਡਾ ਪੁਲਸ ਨੇ ਇਹ ਠੱਗੀ ਦਾ ਮਾਮਲਾ ਜ਼ਿਲ੍ਹਾ ਪੁਲਸ ਮੁਖੀ ਨੂੰ ਦਿੱਤੀ ਗਈ ਸ਼ਿਕਾਇਤ ਤੇ ਜਾਂਚ ਪੜਤਾਲ ਉਪਰੰਤ ਹਰਨੇਕ ਸਿੰਘ ਪੁੱਤਰ ਮੁਨਸ਼ੀ ਰਾਮ ਵਾਸੀ ਬੈਂਸ ਪਿੰਡ ਅਵਾਨ ਵੱਲੋਂ ਦਿੱਤੀ ਗਈ ਸ਼ਿਕਾਇਤ ਉਪਰੰਤ ਗੁਰਚਰਨ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਭੂਲਪੁਰ ਖਿਲਾਫ ਦਰਜ ਕੀਤਾ ਹੈ।
ਜ਼ਿਲਾ ਪੁਲਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿਚ ਹਰਨੇਕ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਗੁਰਚਰਨ ਸਿੰਘ ਨੇ ਉਸ ਕੋਲੋਂ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 10.97 ਲੱਖ ਰੁਪਏ ਲਏ ਸਨ ਪਰੰਤੂ ਨਾ ਹੀ ਉਸਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਕਤ ਵਿਅਕਤੀ ਹੁਣ ਉਸਦੇ ਪੈਸੇ ਵਾਪਸ ਕਰ ਰਿਹਾ ਹੈ। ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਹੋਰ ਲੋੜੀਂਦੀ ਤਫਤੀਸ਼ ਏ.ਐੱਸ.ਆਈ ਰਾਜਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ।
