ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 65 ਲੱਖ ਰੁਪਏ ਦੀ ਠੱਗੀ

Sunday, Nov 29, 2020 - 04:56 PM (IST)

ਫਿਰੋਜ਼ਪੁਰ (ਆਨੰਦ) : ਇਕ ਵਿਅਕਤੀ ਅਤੇ ਉਸ ਦੇ ਪਰਿਵਾਰ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 65 ਲੱਖ ਦੀ ਠੱਗੀ ਮਾਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਤਲਵੰਡੀ ਭਾਈ ਦੀ ਪੁਲਸ ਨੇ 1 ਵਿਅਕਤੀ ਸਮੇਤ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 420, 120-ਬੀ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜਗਸੀਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਜਵਾਹਰ ਸਿੰਘ ਵਾਲਾ ਥਾਣਾ ਤਲਵੰਡੀ ਭਾਈ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਕੈਨੇਡਾ ਜਾਣ ਦਾ ਚਾਹਵਾਨ ਸੀ।

ਜਗਸੀਰ ਸਿੰਘ ਨੇ ਦੱਸਿਆ ਕਿ ਵੀਜਾ ਪੁਆਇੰਟ ਜਲੰਧਰ ਦਾ ਇਸ਼ਤਿਹਾਰ ਅਖ਼ਬਾਰ ਵਿਚ ਦੇਖਿਆ ਅਤੇ ਫੋਨ 'ਤੇ ਸੰਪਰਕ ਕੀਤਾ। ਜਗਸੀਰ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਦੋਸ਼ੀਆਨ ਜਗਮਨਦੀਪ ਸਿੰਘ ਸਮਰਾ ਵਾਸੀ ਫੱਗੂ ਵਾਲਾ ਹਾਲ ਆਬਾਦ ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਅਕਾਊਂਟ ਵਿਚ 65 ਲੱਖ ਰੁਪਏ ਪਾਏ ਗਏ। ਦੋਸ਼ੀਆਨ ਵੱਲੋਂ ਉਸ ਨੂੰ ਕੈਨੇਡਾ ਭੇਜਣ ਦੇ ਨਾਮ 'ਤੇ 65 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਪੜਤਾਲ ਕਰਨ 'ਤੇ ਜਗਮਨਦੀਪ ਸਿੰਘ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News