ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 29 ਲੱਖ 86 ਹਜ਼ਾਰ ਦੀ ਠੱਗੀ

Friday, Jul 02, 2021 - 05:18 PM (IST)

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 29 ਲੱਖ 86 ਹਜ਼ਾਰ ਦੀ ਠੱਗੀ

ਤਰਨਤਾਰਨ (ਰਾਜੂ) : ਥਾਣਾ ਸਦਰ ਪੱਟੀ ਪੁਲਸ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 29 ਲੱਖ 86 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਦਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਭੱਗੂਪੁਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸੁਖਮਨਪ੍ਰੀਤ ਕੌਰ, ਕੁਲਵਿੰਦਰ ਸਿੰਘ ਅਤੇ ਲਖਬੀਰ ਕੌਰ ਨੇ ਉਸ ਨੂੰ ਕੈਨੇਡਾ ਲੈ ਕੇ ਜਾਣ ਦੇ ਝਾਂਸੇ ਵਿਚ ਫਸਾ ਲਿਆ। ਉਕਤ ਲੋਕਾਂ ਨੇ ਉਸ ਨੂੰ ਕੈਨੇਡਾ ਲਿਜਾਣ ਬਦਲੇ ਉਸ ਕੋਲੋਂ 29 ਲੱਖ 86 ਹਜ਼ਾਰ 181 ਰੁਪਏ ਵਸੂਲ ਕਰ ਲਏ ਪ੍ਰੰਤੂ ਬਾਅਦ ਵਿਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਸ ਨੂੰ ਕਰ ਦਿੱਤੀ।

ਇਸ ਸਬੰਧੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਸੁਖਮਨਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਵਾਸੀ ਕੈਨੇਡਾ, ਕੁਲਵਿੰਦਰ ਸਿੰਘ ਪੁੱਤਰ ਦੇਸਾ ਸਿੰਘ ਅਤੇ ਲਖਬੀਰ ਕੌਰ ਪੁੱਤਰੀ ਕੁਲਵਿੰਦਰ ਸਿੰਘ ਵਾਸੀਆਨ ਭਿੱਟੇਵਿੰਡ ਖ਼ਿਲਾਫ਼ ਮੁਕੱਦਮਾ ਨੰਬਰ 85 ਧਾਰਾ 420/120ਬੀ-ਆਈ.ਪੀ.ਸੀ . ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Gurminder Singh

Content Editor

Related News