ਕੈਨੇਡਾ ਬੈਠੇ ਗੋਲਡੀ ਬਰਾੜ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਕਾਂਡ ਆਇਆ ਸਾਹਮਣੇ

Tuesday, Jul 20, 2021 - 10:58 AM (IST)

ਕੈਨੇਡਾ ਬੈਠੇ ਗੋਲਡੀ ਬਰਾੜ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਕਾਂਡ ਆਇਆ ਸਾਹਮਣੇ

ਫ਼ਰੀਦਕੋਟ : ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਦੇ ਮੇਨ ਬਜ਼ਾਰ, ਸ਼ਾਸ਼ਤਰੀ ਮਾਰਕਿਟ ਦੇ ਕਾਰੋਬਾਰੀ ਸੁਮਿਤ ਕੁਮਾਰ ਪੁੱਤਰ ਵਿਜੈ ਕੁਮਾਰ ਦੇ ਮੋਬਾਇਲ ’ਤੇ ਵਟਸਅਪ ਕਾਲ ਕਰਕੇ 50 ਲੱਖ ਦੀ ਫ਼ਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਥਾਣਾ ਸਿਟੀ ਕੋਟਕਪੂਰਾ ਵਿਖੇ ਸੁਮਿਤ ਕੁਮਾਰ ਨੇ ਕੀਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ 18 ਜੁਲਾਈ ਦੀ ਸ਼ਾਮ ਨੂੰ ਉਸਦੇ ਮੋਬਾਇਲ ’ਤੇ +1204-8185-156 ਨੰਬਰ ਤੋਂ ਵਟਸਅਪ ਕਾਲ ਆਈ, ਜਿਸ ਵਿਚ ਬੋਲਣ ਵਾਲੇ ਨੇ ਆਪਣਾ ਨਾਮ ਗੋਲਡੀ ਬਰਾੜ ਦੱਸਦਿਆਂ ਉਸ ਤੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗੀ।

ਇਹ ਵੀ ਪੜ੍ਹੋ : ਲੁਧਿਆਣਾ ’ਚ ਨੌਜਵਾਨ ਐਡਵੋਕੇਟ ਨੇ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

ਉਕਤ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਇਹ ਧਮਕੀ ਵੀ ਦਿੱਤੀ ਕਿ ਉਸਦੇ ਗੈਗਸਟਰਾਂ ਨਾਲ ਸਬੰਧ ਹਨ, ਇਸ ਲਈ ਜੇਕਰ ਫ਼ਿਰੌਤੀ ਨਾ ਦਿੱਤੀ ਤਾਂ ਉਹ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋ ਮਾਰ ਦੇਵੇਗਾ ਜਾਂ ਮਰਵਾ ਦੇਵੇਗਾ। ਇਸ ਮਾਮਲੇ ਵਿਚ ਥਾਣਾ ਸਿਟੀ ਪੁਲਸ ਵੱਲੋਂ ਅਧੀਨ ਧਾਰਾ 387/506/120 ਬੀ-ਤਹਿਤ ਗੋਲਡੀ ਬਰਾੜ ਉਰਫ਼ ਸਤਿੰਦਰਜੀਤ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ, ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਸਮੇਤ 4 ’ਤੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : 35 ਲੱਖ ਲਗਾ ਕੇ ਕੈਨੇਡਾ ਭੇਜੀ ਪਤਨੀ ਨੇ ਤੋੜੇ ਸੁਫ਼ਨੇ, ਤਿੰਨ ਸਾਲਾਂ ਤੱਕ ਮੁੰਡਾ ਉਡੀਕਦਾ ਰਿਹਾ ਵੀਜ਼ਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News