ਦੁਖਦ ਖ਼ਬਰ : ਕੈਨੇਡਾ ਪੜ੍ਹਾਈ ਕਰਨ ਗਏ ਪੰਜਾਬੀ ਦੀ ਭੇਤਭਰੀ ਹਾਲਤ ''ਚ ਮੌਤ

Monday, Aug 03, 2020 - 10:31 AM (IST)

ਦੁਖਦ ਖ਼ਬਰ : ਕੈਨੇਡਾ ਪੜ੍ਹਾਈ ਕਰਨ ਗਏ ਪੰਜਾਬੀ ਦੀ ਭੇਤਭਰੀ ਹਾਲਤ ''ਚ ਮੌਤ

ਪਾਤੜਾਂ (ਚੋਪੜਾ) : ਸਬ-ਡਵੀਜ਼ਨ ਪਾਤੜਾਂ ਦੇ ਕਸਬਾ ਸ਼ੁੱਤਰਾਣਾ ਦੇ ਵਸਨੀਕ ਕੈਨੇਡਾ ਵਿਖੇ ਪੜ੍ਹਾਈ ਕਰਨ ਗਏ ਨੌਜਵਾਨ ਵਿਦਿਆਰਥੀ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਤਾਇਆ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਨੌਜਵਾਨ ਲੜਕਾ ਹਰਮਿੰਦਰ ਸਿੰਘ (22) ਤਿੰਨ ਸਾਲ ਪਹਿਲਾਂ ਕੈਨੇਡਾ ਪੜ੍ਹਾਈ ਕਰਨ ਲਈ ਗਿਆ ਸੀ, ਜਿਸ ਨੇ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਉੱਥੇ ਪੀ. ਆਰ. ਲਈ ਅਪਲਾਈ ਕੀਤਾ ਸੀ।

ਇਹ ਵੀ ਪੜ੍ਹੋਂ : ਸ਼ਰਮਸਾਰ ਹੋਏ ਰਿਸ਼ਤੇ: ਮਾਸੜ ਨੇ ਨਾਬਾਲਗ ਭਾਣਜੀ ਨੂੰ ਕੀਤਾ ਗਰਭਵਤੀ

ਉਨ੍ਹਾਂ ਦੱਸਿਆ ਕਿ ਹਰਮਿੰਦਰ ਸਿੰਘ ਨਾਲ ਸਾਡੀ ਹਰ ਰੋਜ਼ ਫੋਨ 'ਤੇ ਗੱਲਬਾਤ ਹੁੰਦੀ ਰਹਿੰਦੀ ਸੀ। ਉਸ ਨੇ ਕਦੇ ਕਿਸੇ ਪ੍ਰੇਸ਼ਾਨੀ ਦਾ ਜਿਕਰ ਤੱਕ ਨਹੀਂ ਕੀਤਾ ਪਰ ਰਾਤ ਉਸ ਵੇਲੇ ਸਾਡੇ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਪਹੁੰਚਿਆ। ਜਦੋਂ ਕੈਨੇਡਾ ਤੋਂ ਇਕ ਪੁਲਸ ਅਧਿਕਾਰੀ ਦਾ ਫੋਨ ਆਇਆ ਕਿ ਤੁਹਾਡੇ ਲੜਕੇ ਨੇ ਆਤਮਹੱਤਿਆ ਕਰ ਲਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸੁਣ ਕੇ ਅਸੀਂ ਉਸ ਦੇ ਦੋਸਤਾਂ ਨਾਲ ਫੋਨ 'ਤੇ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹਰਮਿੰਦਰ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਇਲਾਕਾ ਨਿਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮ੍ਰਿਤਕ ਲੜਕੇ ਦੀ ਲਾਸ਼ ਜਲਦੀ ਤੋਂ ਜਲਦੀ ਮੰਗਵਾਈ ਜਾਵੇ।

ਇਹ ਵੀ ਪੜ੍ਹੋਂ : ਨਸ਼ੇ ਨੇ ਖੋਹ ਲਿਆ ਪਿਓ ਤੇ ਭਰਾ, ਵੀਰ ਦੇ ਗੁੱਟ 'ਤੇ ਰੱਖੜੀ ਬੰਨ੍ਹਣ ਨੂੰ ਤਰਸ ਦੀਆਂ ਭੈਣਾਂ


author

Baljeet Kaur

Content Editor

Related News