ਕੈਨੇਡਾ ਤੋਂ ਆਈ ਖਬਰ ਨੇ ਘਰ ''ਚ ਪਵਾਏ ਵੈਣ, ਇਕਲੌਤੇ ਪੁੱਤ ਨਾਲ ਵਾਪਰ ਗਈ ਅਣਹੋਣੀ
Tuesday, Jun 17, 2025 - 10:37 AM (IST)

ਨਿਹਾਲ ਸਿੰਘ ਵਾਲਾ (ਰਣਜੀਤ ਬਾਵਾ) : ਮੋਗਾ ਜ਼ਿਲ੍ਹੇ ਦੇ ਪਿੰਡ ਹਿੰਮਤਪੁਰਾ ਦਾ 21 ਸਾਲਾ ਨੌਜਵਾਨ ਕੈਨੇਡਾ ਵਿਖੇ ਗੱਡੀ ਸਮੇਤ ਦਰਿਆ ਵਿਚ ਰੁੜ ਜਾਣ ਕਾਰਨ ਕਈ ਦਿਨਾਂ ਤੋਂ ਲਾਪਤਾ ਹੈ। ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ ਪਰ ਦਰਿਆ ਦੇ ਤੇਜ਼ ਬਹਾਅ ਕਾਰਨ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਇਹ ਵੀ ਪਤਾ ਲੱਗਾ ਹੈ ਕਿ ਹਿੰਮਤਪੁਰੇ ਦਾ 21 ਸਾਲਾ ਨੌਜਵਾਨ ਨਵਦੀਪ ਸਿੰਘ ਸਿੱਧੂ ਜੋ ਕਿ ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਸੀ, ਕੁਝ ਸਮਾਂ ਪਹਿਲਾਂ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਖੇ ਵਰਕ ਪਰਮਿਟ 'ਤੇ ਰਹਿ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਤੋਹਫਾ, ਹੋ ਗਈਆਂ ਤਰੱਕੀਆਂ
ਉਕਤ ਨੌਜਵਾਨ ਆਪਣੇ ਤਿੰਨ ਸਾਥੀਆਂ ਸਮੇਤ ਜੈਪ ਚਰੋਕੀ ਗੱਡੀ 'ਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਦਰੱਖਤ ਤੋਂ ਬਚਾਅ ਕਰਦੇ ਸਮੇਂ ਉਸ ਦੀ ਗੱਡੀ ਦਰਿਆ ਵਿਚ ਜਾ ਡਿੱਗੀ। ਉਸ ਦੇ ਤਿੰਨ ਸਾਥੀ ਸੁਰੱਖਿਅਤ ਬੱਚ ਨਿਕਲਣ ਵਿਚ ਕਾਮਯਾਬ ਰਹੇ ਪਰ ਨਵਦੀਪ ਸਿੰਘ ਸਿੱਧੂ ਦਾ ਪਤਾ ਨਹੀਂ ਲੱਗ ਸਕਿਆ। ਪੁਲਸ, ਸਕੋਮਿਸ ਫਾਇਰ ਡਿਪਾਰਟਮੈਂਟ ਅਤੇ ਸਰਚ ਐਂਡ ਰੈਸਕਿਊ ਟੀਮਾਂ ਨੇ ਗੱਡੀ ਅਤੇ ਗੁੰਮ ਨਵਦੀਪ ਸਿੰਘ ਦੀ ਭਾਲ ਕੀਤੀ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਹਲੇ ਤੱਕ ਕੋਈ ਕਾਮਯਾਬੀ ਨਹੀਂ ਮਿਲ ਸਕੀ। ਇਸ ਘਟਨਾ ਕਾਰਨ ਨਵਦੀਪ ਸਿੰਘ ਦਾ ਪਰਿਵਾਰ ਗਹਿਰੇ ਸਦਮੇ ਵਿਚ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e