ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

Thursday, Jul 28, 2022 - 05:01 PM (IST)

ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਖਡੂਰ ਸਹਿਬ (ਸੁਖਦੇਵ ਰਾਜ) - ਕੈਨੇਡਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਤਰਨਤਾਰਨ ਦੇ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖ਼ਦ ਖ਼ਬਰ ਮਿਲੀ ਹੈ। ਹਾਦਸਾ ਵਾਪਰਨ ਤੋਂ ਬਾਅਦ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਵਿਚ ਨੌਜਵਾਨ ਵੀ ਸੜ੍ਹ ਕੇ ਸੁਆਹ ਹੋ ਗਿਆ। ਮ੍ਰਿਤਕ ਦੀ ਪਛਾਣ ਰਿਸ਼ਵ ਸ਼ਰਮਾ ਪੁੱਤਰ ਰਵਿੰਦਰ ਸ਼ਰਮਾ ਵਜੋਂ ਹੋਈ ਹੈ, ਜਿਸ ਦੀ ਉਮਰ 26 ਸਾਲ ਸੀ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

PunjabKesari

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਿਸ਼ਵ ਸ਼ਰਮਾ ਅੱਜ ਤੋਂ ਕਰੀਬ ਛੇ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਬਰੈਂਪਟਨ ਵਿਖੇ ਰਹਿੰਦਾ ਸੀ। ਬੀਤੇ ਦਿਨ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ’ਤੇ ਗਿਆ ਸੀ। ਮੌਂਟਰੀਅਲ ਵਿਖੇ ਜਾ ਕੇ ਉਸਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਨੂੰ ਜ਼ਬਰਦਸਤ ਅੱਗ ਲੱਗ ਗਈ ਅਤੇ ਉਸ ਦੀ ਮੌਤ ਹੋ ਗਈ। ਪਰਿਵਾਰ ਨੂੰ ਘਟਨਾ ਸਬੰਧੀ ਖ਼ਬਰ ਮ੍ਰਿਤਕ ਨੌਜਵਾਨ ਦੇ ਦੋਸਤਾਂ ਵੱਲੋਂ ਫੋਨ ਕਰਕੇ ਦਿੱਤੀ ਗਈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਮੰਕੀਪਾਕਸ ਦੇ ਸ਼ੱਕੀ ਮਰੀਜ਼ ਮਗਰੋਂ ਹਰਕਤ 'ਚ ਸਿਹਤ ਮਹਿਕਮਾ, ਤਿਆਰ ਕੀਤਾ ਸਪੈਸ਼ਲ ਵਾਰਡ

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦਾ ਜਨਵਰੀ ਵਿੱਚ ਵਿਆਹ ਸੀ। ਘਰ ਵਿੱਚ ਉਸਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਮ੍ਰਿਤਕ ਨੌਜਵਾਨ ਦੀ ਇਕ ਭੈਣ ਅਤੇ ਮਾਤਾ, ਪਿਤਾ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ’ਚ ਰਹਿੰਦੇ ਹਨ, ਜੋ ਰਿਸ਼ਵ ਦੀ ਮੌਤ ਤੋਂ ਬਾਅਦ ਗਹਿਰੇ ਸਦਮੇ ਵਿਚ ਹਨ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ
 


author

rajwinder kaur

Content Editor

Related News