ਕਰਜ਼ਾ ਚੁੱਕ ਕੇ ਕੈਨੇਡਾ ਗਏ ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਸਮੁੰਦਰ ''ਚ ਡੁੱਬਣ ਕਾਰਣ ਮੌਤ

Tuesday, Jul 07, 2020 - 06:33 PM (IST)

ਕਰਜ਼ਾ ਚੁੱਕ ਕੇ ਕੈਨੇਡਾ ਗਏ ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਸਮੁੰਦਰ ''ਚ ਡੁੱਬਣ ਕਾਰਣ ਮੌਤ

ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਕੈਨੇਡਾ ਗਏ ਸ੍ਰੀ ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਸਮੁੰਦਰ 'ਚ ਡੁੱਬਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ 19 ਸਾਲਾ ਜਸ਼ਨਦੀਪ ਲਾਕਡਾਊਨ ਤੋਂ ਕੁਝ ਦਿਨ ਪਹਿਲਾਂ ਹੀ ਸਟੱਡੀ ਵਿਜੇ 'ਤੇ ਕੈਨੇਡਾ ਗਿਆ ਸੀ। ਜਸ਼ਨਦੀਪ ਸਿੰਘ ਦੇ ਪਰਿਵਾਰ ਦੇ ਮੁਤਾਬਿਕ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਜਸ਼ਨਦੀਪ ਸਮੁੰਦਰ ਕਿਨਾਰੇ ਬੈਂਚ ਉੱਪਰ ਬੈਠਾ ਹੋਇਆ ਸੀ ਕਿ ਅਚਾਨਕ ਬੈਂਚ ਟੁਟ ਗਿਆ ਅਤੇ ਜਸ਼ਨਦੀਪ ਸਮੁੰਦਰ ਵਿਚ ਡਿੱਗ ਗਿਆ, ਜਿਸ ਕਾਰਨ ਉਸ ਦੀ ਡੁੱਬਣ ਨਾਲ ਮੌਤ ਹੋ ਗਈ। 

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਮੋਗਾ ਦੇ ਪੁਲਸ ਮੁਲਾਜ਼ਮ ਦੀ ਵੀਡੀਓ, ਦੇਖੋ ਕਾਰਨਾਮਾ

ਮ੍ਰਿਤਕ ਦੇ ਪਿਤਾ ਵੀ ਦੁਬਈ ਵਿਚ ਹੈ। ਘਰ ਵਿਚ ਉਸ ਦੀ ਮਾਂ ਅਤੇ ਭੈਣ ਹੀ ਰਹਿੰਦੇ ਹਨ, ਜਿਨ੍ਹਾਂ ਦਾ ਇਸ ਵੇਲੇ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਕਰਜ਼ਾ ਚੁੱਕ ਕੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਕੇਂਦਰ ਸਰਕਾਰ, ਸੂਬਾ ਸਰਕਾਰ ਅਤੇ ਹੋਰ ਸਮਾਜਸੇਵੀ ਸੰਸਥਾਵਾਂ ਨੂੰ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਭਾਰਤ ਲਿਆਉਣ 'ਚ ਮਦਦ ਕੀਤੀ ਜਾਵੇ ਤਾਂ ਜੋ ਉਹ ਆਖਰੀ ਵਾਰ ਆਪਣੇ ਪੁੱਤ ਦਾ ਮੂੰਹ ਦੇਖ ਸਕਣ।

ਇਹ ਵੀ ਪੜ੍ਹੋ : ਅਕਾਲੀ ਨੇਤਾ ਤੇ ਉਸ ਦੀ ਪਤਨੀ ਵਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ ਪਿਤਾ ਦੀ ਵੀ ਮੌਤ


author

Gurminder Singh

Content Editor

Related News