ਕੈਨੇਡਾ ਤੋਂ ਆਏ ਫੋਨ ਨੇ ਪਰਿਵਾਰ ’ਚ ਪਵਾਏ ਕੀਰਣੇ, ਚਾਵਾਂ ਨਾਲ ਵਿਦੇਸ਼ ਭੇਜੇ ਇਕਲੌਤੇ ਪੁੱਤ ਨੂੰ ਲੈ ਗਈ ਹੋਣੀ

Wednesday, May 17, 2023 - 06:32 PM (IST)

ਕੈਨੇਡਾ ਤੋਂ ਆਏ ਫੋਨ ਨੇ ਪਰਿਵਾਰ ’ਚ ਪਵਾਏ ਕੀਰਣੇ, ਚਾਵਾਂ ਨਾਲ ਵਿਦੇਸ਼ ਭੇਜੇ ਇਕਲੌਤੇ ਪੁੱਤ ਨੂੰ ਲੈ ਗਈ ਹੋਣੀ

ਸੁਨਾਮ ਊਧਮ ਸਿੰਘ ਵਾਲਾ/ਕੈਨੇਡਾ (ਬਾਂਸਲ) : ਮੋਰਾਂਵਾਲੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਗੋਲਡੀ ਜੋ ਕਿ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ, ਦੀ ਇਕ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਗੋਲਡੀ ਆਪਣੇ ਦੋਸਤ ਨਾਲ ਕਾਰ ਵਿਚ ਜਾ ਰਿਹਾ ਸੀ ਤਾਂ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਤੋਂ ਦੂਰ ਜਾ ਡਿੱਗੀ ਜਿਸ ਵਿਚ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਤੜਕੇ 3 ਵਜੇ ਘਰ ’ਚ ਦਾਖਲ ਹੋਏ 20-25 ਵਿਅਕਤੀਆਂ ਨੇ ਸ਼ਰੇਆਮ ਅਗਵਾ ਕੀਤੀ ਕੁੜੀ

ਇਸ ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਸ ਨੇ ਆਪਣੇ ਬੱਚੇ ਦੇ ਚੰਗੇ ਭਵਿੱਖ ਲਈ ਉਸਨੂੰ ਦੂਰ ਵਿਦੇਸ਼ ਭੇਜਿਆ ਸੀ ਪਰ ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਲਾਡਲੇ ਪੁੱਤ ਨਾਲ ਇਹ ਅਣਹੋਣੀ ਵਾਪਰ ਜਾਵੇਗੀ। ਬਲਵਿੰਦਰ ਸਿੰਘ ਗੋਲਡੀ ਦੀ ਮੌਤ ਦੀ ਖ਼ਬਰ ਆਈ ਤਾਂ ਇਸ ਨੂੰ ਲੈ ਕੇ ਪੂਰੇ ਮੋਰਾਂਵਾਲੀ ਅਤੇ ਸੁਨਾਮ ਸ਼ਹਿਰ ਦੇ ਵਿਚ ਸੋਗ ਦੀ ਲਹਿਰ ਦੌੜ ਗਈ। 

ਇਹ ਵੀ ਪੜ੍ਹੋ : ਅਮਰੀਕਾ ਜਾਣ ਲਈ ਜਹਾਜ਼ੇ ਚੜ੍ਹੇ ਮੁੰਡੇ ਦੇ ਟੁੱਟੇ ਸੁਫ਼ਨੇ, ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News