ਖਮਾਣੋਂ ਦੇ ਹਰਜਿੰਦਰ ਸਿੰਘ ਦੀ ਕੈਨੇਡਾ ''ਚ ਮੌਤ

Friday, Mar 05, 2021 - 06:12 PM (IST)

ਖਮਾਣੋਂ ਦੇ ਹਰਜਿੰਦਰ ਸਿੰਘ ਦੀ ਕੈਨੇਡਾ ''ਚ ਮੌਤ

ਖਮਾਣੋਂ (ਜਟਾਣਾ)- ਪਿੰਡ ਫਰੋਰ ਦੇ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਕੈਨੇਡਾ ’ਚ ਟਰਾਂਸਪੋਰਟ ਦਾ ਕੰਮ ਕਰਦੇ ਮ੍ਰਿਤਕ ਹਰਜਿੰਦਰ ਸਿੰਘ ਬੈਂਸ ਪੁੱਤਰ ਸਵ. ਗੁਰਚਰਨ ਸਿੰਘ ਬੈਂਸ ਅਤੇ (ਐੱਨ. ਆਰ. ਆਈ. ਸਰਬਜੀਤ ਸਿੰਘ ਬੈਂਸ ਦੇ ਭਤੀਜੇ) ਦੇ ਚਚੇਰੇ ਭਰਾ ਅਰਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਚਚੇਰਾ ਭਰਾ ਹਰਜਿੰਦਰ ਸਿੰਘ ਉਮਰ 37 ਸਾਲ ਪਿਛਲੇ 15 ਸਾਲਾਂ ਤੋਂ ਕੈਨੇਡਾ ਵਿਖੇ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹਰਜਿੰਦਰ ਸਿੰਘ ਕੈਨੇਡਾ ਵਿਚ ਟਰਾਂਸਪੋਰਟ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ : ਬਠਿੰਡਾ 'ਚ ਪਿਓ ਨੇ ਰੋਲੀ ਨਾਬਾਲਗ ਧੀ ਦੀ ਪੱਤ, ਕੁੜੀ ਦੇ ਬੋਲ ਸੁਣ ਪੁਲਸ ਦੇ ਵੀ ਉੱਡੇ ਹੋਸ਼

ਉਕਤ ਨੇ ਦੱਸਿਆ ਰਕਿ ਬੀਤੇ ਕੱਲ੍ਹ ਦਿਲ ਦਾ ਹਰਜਿੰਦਰ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਉਧੜ ਜਿਵੇਂ ਹੀ ਹਰਜਿੰਦਰ ਸਿੰਘ ਦੀ ਮੌਤ ਦੀ ਖ਼ਬਰ ਪਿੰਡ ਫਰੋਰ ਆਈ ਤਾਂ ਪਰਿਵਾਰ ਤੋਂ ਇਲਾਵਾ ਪਿੰਡ ਵਿਚ ਵੀ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ’ਚ ਦਰਦਨਾਕ ਹਾਦਸਾ, ਮਕਾਨ ਡਿੱਗਣ ਕਾਰਣ ਦੋ ਮੁੰਡਿਆਂ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News