ਕੈਨੇਡਾ 'ਚ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Saturday, Jul 23, 2022 - 12:12 PM (IST)

ਕੈਨੇਡਾ 'ਚ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਅੰਮ੍ਰਿਤਸਰ (ਬੱਲ)- ਕੈਨੇਡਾ ਵਿਖੇ ਰਹਿਣ ਵਾਲੇ ਜ਼ਿਲ੍ਹਾ ਅੰਮ੍ਰਿਤਸਰ ਤਹਿਸੀਲ ਬਾਬਾ ਬਕਾਲਾ, ਪਿੰਡ ਪੱਲਾ ਦੇ ਪੰਜਾਬੀ ਨੌਜਵਾਨ ਗਗਨ ਵੜੈਚ ਦੀ ਭੇਤਭਰੇ ਹਾਲਾਤਾਂ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਨੌਜਵਾਨ ਦੇ ਮੌਤ ਦੀ ਖ਼ਬਰ ਮਿਲਣ ’ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਮ੍ਰਿਤਕ ਗਗਨ ਵੜੈਚ ਦੀ ਭੈਣ ਸਿਮਰਤ ਕੌਰ ਤੇ ਜੀਜਾ ਹਰਊਧਮ ਸਿੰਘ ਨੂੰ ਕੈਨੇਡਾ ਪੁਲਸ ਨੇ ਦੱਸਿਆ ਕਿ ਗਗਨ ਵੜੈਚ ਨੂੰ ਬੇਹੋਸ਼ੀ ਦੀ ਹਾਲਤ ਵਿਚ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ। 

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ੁਲਾਸਾ: ਐਨਕਾਊਂਟਰ ’ਚ ਗੋਲੀਆਂ ਲੱਗਣ ਕਾਰਨ ਖ਼ਤਮ ਹੋਇਆ ਸੀ ਕੁੱਸਾ ਦਾ ਦਿਮਾਗ ਅਤੇ ਰੂਪਾ ਦੇ ਫੇਫੜੇ

ਉਨ੍ਹਾਂ ਦੱਸਿਆ ਕਿ ਜਿਸ ਘਰ ਵਿਚ ਉਹ ਰਹਿੰਦਾ ਸੀ, ਉਸ ਘਰ ਨੂੰ ਪੁਲਸ ਸੀਲ ਕਰ ਕੇ ਉਸ ਦੇ ਦੋਸਤਾਂ ਕੋਲੋਂ ਬਰੀਕੀ ਨਾਲ ਜਾਂਚ ਪੜਤਾਲ ਕਰ ਰਹੀ ਹੈ। ਗਗਨ ਵੜੈਚ ਦੇ ਪਿਤਾ ਅਜਮੇਰ ਸਿੰਘ ਤੇ ਮਾਤਾ ਪਰਮਜੀਤ ਕੌਰ ਮੁੰਬਈ ਤੋਂ ਟੋਰਾਂਟੋ ਆਪਣੇ ਪੁੱਤਰ ਨੂੰ ਆਖ਼ਰੀ ਵਾਰ ਵੇਖਣ ਲਈ ਪਹੁੰਚ ਗਏ ਸਨ ਪਰ ਡਾਕਟਰਾਂ ਨੇ ਉਨ੍ਹਾਂ ਦੇ ਸਾਹਮਣੇ ਹੀ ਗਵਨ ਵੜੈਚ ਨੂੰ ਮ੍ਰਿਤਕ ਐਲਾਨ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ


author

rajwinder kaur

Content Editor

Related News