ਕੈਨੇਡਾ ਰਹਿ ਰਹੇ ਮੁੰਡੇ ਦੀ ਮੰਗਣੀ ਤੋੜਣ ਲਈ ਮੰਗੀ 2 ਕਰੋੜ ਦੀ ਫਿਰੌਤੀ
Monday, Jun 14, 2021 - 10:46 AM (IST)
ਅੰਮ੍ਰਿਤਸਰ (ਅਰੁਣ) - ਕੈਨੇਡਾ ’ਚ ਰਹਿ ਰਹੇ ਮੁੰਡੇ ਨੂੰ ਮੰਗਣੀ ਤੋੜਣ ਲਈ ਮਜ਼ਬੂਰ ਕਰਦਿਆਂ 2 ਕਰੋੜ ਦੀ ਫ਼ਿਰੌਤੀ ਮੰਗਣ ਵਾਲੇ 3 ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਕੀਤੀ ਸ਼ਿਕਾਇਤ ’ਚ ਨਰੇਸ਼ ਕੁਮਾਰ ਖੰਨਾ ਨੇ ਦੱਸਿਆ ਕਿ ਉਸ ਦਾ ਮੁੰਡਾ ਗਗਨ ਖੰਨਾ ਕੈਨੇਡਾ ’ਚ ਰਹਿੰਦਾ ਹੈ।
ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, 19 ਸਾਲਾ ਨੌਜਵਾਨ ਦੀ ਹੋਈ ਮੌਤ (ਤਸਵੀਰਾਂ)
ਉਸ ਨੇ ਦੱਸਿਆ ਕਿ ਕੈਨੇਡਾ ਵਾਸੀ ਸਾਹਿਲ ਅਤੇ ਮੋਹਪ੍ਰੀਤ ਸਿੰਘ ਤੋਂ ਇਲਾਵਾ ਅੰਮ੍ਰਿਤਸਰ ਮਹਿਤਾ ਰੋਡ ਵਾਸੀ ਹਰਮਨਪ੍ਰੀਤ ਸਿੰਘ, ਉਸ ਦੇ ਮੁੰਡੇ ਨੂੰ ਵੱਖ-ਵੱਖ ਨੰਬਰਾਂ ਤੋਂ ਫ਼ੋਨ ਕਰਕੇ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਨੇ ਮੇਰੇ ਮੁੰਡੇ ਤੋਂ 2 ਕਰੋੜ ਰੁਪਏ ਦੀ ਫ਼ਿਰੌਤੀ ਮੰਗੀ ਹੈ। ਫ਼ਿਰੋਤੀ ਦੇ 2 ਕਰੋੜ ਨਾ ਦੇਣ ਦੀ ਸੂਰਤ ’ਚ ਉਕਤ ਲੋਕ ਸਾਨੂੰ ਪਿਉ-ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਪੁਲਸ ਨੇ ਸ਼ਿਕਾਇਤ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਦੁਬਈ ’ਚ ਫਸੇ ਦੀਨਾਨਗਰ ਤੇ ਪਠਾਨਕੋਟ ਦੇ ਨੌਜਵਾਨਾਂ ਦੀ ਵਾਇਰਲ ਵੀਡੀਓ ਦਾ ਸੱਚ ਆਇਆ ਸਾਹਮਣੇ
ਏ. ਸੀ. ਪੀ. ਨਾਰਥ ਸਰਬਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਛਾਣਬੀਣ ’ਚ ਸਾਹਮਣੇ ਆਇਆ ਹੈ ਕਿ ਕੈਨੇਡਾ ਵਾਸੀ ਗਗਨ ਖੰਨਾ ਦਾ ਕਿਸੇ ਕੁੜੀ ਨਾਲ ਉੱਥੇ ਰਿਸ਼ਤੇ ਦੀ ਗੱਲ ਚੱਲ ਰਹੀ ਸੀ। ਕੈਨੇਡਾ ਵਾਸੀ ਦੋਵੇਂ ਮੁੰਡੇ ਸਾਹਿਲ ਅਤੇ ਮੋਹਪ੍ਰੀਤ ਸਿੰਘ ਉਸ ਨੂੰ ਇਸ ਰਿਸ਼ਤੇ ਤੋਂ ਦੂਰੀ ਬਣਾਉਣ ਲਈ ਮਜ਼ਬੂਰ ਕਰ ਰਹੇ ਸਨ, ਜੋ ਬਾਅਦ ’ਚ ਰਕਮ ਵਸੂਲੀ ਲਈ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਏ। ਏ. ਸੀ. ਪੀ. ਬਾਜਵਾ ਨੇ ਦੱਸਿਆ ਕਿ ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - 16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ ਭੜਥੂ (ਵੀਡੀਓ)