ਕੀ ਸੋਚਿਆ ਤੇ ਕੀ ਹੋ ਗਿਆ, ਜ਼ਮੀਨ ਵੇਚ ਕੇ ਦੋ ਮਹੀਨੇ ਪਹਿਲਾਂ ਕੈਨੇਡਾ ਭੇਜੀ ਨੌਜਵਾਨ ਧੀ ਦੀ ਮੌਤ

Saturday, Jul 06, 2024 - 06:17 PM (IST)

ਕੀ ਸੋਚਿਆ ਤੇ ਕੀ ਹੋ ਗਿਆ, ਜ਼ਮੀਨ ਵੇਚ ਕੇ ਦੋ ਮਹੀਨੇ ਪਹਿਲਾਂ ਕੈਨੇਡਾ ਭੇਜੀ ਨੌਜਵਾਨ ਧੀ ਦੀ ਮੌਤ

ਬੁਢਲਾਡਾ (ਬਾਂਸਲ) : ਜ਼ਿਲ੍ਹਾ ਮਾਨਸਾ ਦੇ ਪਿੰਡ ਬਰ੍ਹੇ ਦੀ 2 ਮਹੀਨੇ ਪਹਿਲਾਂ ਕੈਨੇਡਾ ਗਈ ਇਕ ਲੜਕੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਇਸ ਨੂੰ ਲੈ ਕੇ ਉਸ ਦਾ ਪਰਿਵਾਰ ਸਦਮੇ ਵਿਚ ਹੈ। ਪਰਿਵਾਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੀ ਲਾਸ਼ ਨੂੰ ਭਾਰਤ ਲਿਆ ਕੇ ਉਨ੍ਹਾਂ ਨੂੰ ਸੌਂਪਿਆ ਜਾਵੇ ਤਾਂ ਜੋ ਉਹ ਆਪਣੀ ਧੀ ਦਾ ਆਖਰੀ ਵਾਰ ਮੂੰਹ ਦੇਖ ਸਕਣ। ਪਿੰਡ ਬਰ੍ਹੇ ਦਾ ਕਿਸਾਨ ਮਿੱਠੂ ਸਿੰਘ ਨੇ ਆਪਣੀ 1 ਏਕੜ ਜ਼ਮੀਨ ਵੇਚ ਕੇ ਆਪਣੀ ਧੀ ਬੇਅੰਤ ਕੌਰ (25) ਨੂੰ 31 ਮਾਰਚ 2024 ਨੂੰ ਕੈਨੇਡਾ ਭੇਜਿਆ ਸੀ। ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ ਨੂੰ ਵੱਢੇ ਜਾਣ ਦੇ ਮਾਮਲੇ 'ਚ ਨਵਾਂ ਮੋੜ

ਕਿਸਾਨ ਮਿੱਠੂ ਸਿੰਘ ਦਾ ਕਹਿਣਾ ਹੈ ਕਿ ਉਹ 2 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਇਕ ਏਕੜ ਜ਼ਮੀਨ ਵੇਚ ਕੇ 24 ਲੱਖ ਰੁਪਏ ਲਗਾ ਕੇ ਉਸ ਨੇ ਆਪਣੀ ਧੀ ਨੂੰ ਕੈਨੇਡਾ ਭੇਜਿਆ ਸੀ। ਜਿੱਥੋਂ ਹੁਣ ਫੋਨ ਆਇਆ ਹੈ ਕਿ ਉਨ੍ਹਾਂ ਦੀ ਧੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਧੀ ਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਲਈ ਕਰੀਬ 25 ਲੱਖ ਰੁਪਏ ਖਰਚ ਆਉਣਗੇ ਪਰ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ। ਉਨ੍ਹਾਂ ਕਿਹਾ ਕਿ ਧੀ ਨੂੰ ਕੈਨੇਡਾ ਭੇਜਣ ਵੇਲੇ ਉਨ੍ਹਾਂ ਸੋਚਿਆ ਸੀ ਕਿ ਬੇਟੀ ਕੈਨੇਡਾ ਜਾ ਕੇ ਘਰ ਦੀ ਗਰੀਬੀ ਦੂਰ ਕਰੇਗੀ ਅਤੇ ਆਪਣੇ ਭੈਣ ਅਤੇ ਭਰਾ ਦਾ ਭਵਿੱਖ ਬਣਾਏਗੀ ਪਰ ਸਾਡੇ ਸਾਰੇ ਸੁਫ਼ਨੇ ਅਧੂਰੇ ਰਹਿ ਗਏ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ਬਰ! ਇਨ੍ਹਾਂ ਤਾਰੀਖ਼ਾਂ ਨੂੰ ਸਾਰੇ ਪੈਟਰੋਲ ਪੰਪ ਰਹਿਣਗੇ ਬੰਦ

ਉਨ੍ਹਾਂ ਕਿਹਾ ਕਿ ਹੁਣ ਚਿੰਤਾ ਸਤਾ ਰਹੀ ਹੈ ਕਿ ਬੇਟੀ ਦੀ ਲਾਸ਼ ਭਾਰਤ ਕਿਵੇਂ ਲਿਆਉਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਕਈ ਸਿਆਸੀ ਨੇਤਾਵਾਂ ਤੱਕ ਵੀ ਪਹੁੰਚ ਕੀਤੀ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ, ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਉਹ ਆਪਣੇ ਧੀ ਦਾ ਆਖਰੀ ਵਾਰ ਮੂੰਹ ਦੇਖ ਕੇ ਰਸਮਾਂ ਅਨੁਸਾਰ ਅੰਤਿਮ ਸਸਕਾਰ ਕਰ ਸਕਣ।

ਇਹ ਵੀ ਪੜ੍ਹੋ : ਨਿਹੰਗਾਂ ਵਲੋਂ ਸ਼ਿਵ ਸੈਨਾ ਆਗੂ ਨੂੰ ਵੱਢਣ ਦੀ CCTV ਵੀਡੀਓ ਆਈ ਸਾਹਮਣੇ, ਹੱਥ ਜੋੜਦਾ ਰਿਹਾ ਗੋਰਾ ਥਾਪਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News