ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

Thursday, Feb 03, 2022 - 06:46 PM (IST)

ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

ਧਾਰੀਵਾਲ (ਖੋਸਲਾ, ਬਲਬੀਰ) - ਬਲਾਕ ਧਾਲੀਵਾਲ ਅਧੀਨ ਆਉਂਦੇ ਪਿੰਡ ਕੰਗ ਦੇ ਇਕ ਨੌਜਵਾਨ ਦੀ ਕੈਨੇਡਾ ’ਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਦੁੱਖਦ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਰਨਪ੍ਰੀਤ ਸਿੰਘ (26) ਵਜੋਂ ਹੋਈ ਹੈ, ਜੋ ਕੈਨੇਡਾ ’ਚ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ। ਬੀਤੇ ਦਿਨੀਂ ਵਾਪਰੇ ਇਕ ਸੜਕ ਹਾਦਸੇ ’ਚ ਉਸ ਦੀ ਮੌਤ ਹੋ ਗਈ, ਜਿਸ ਦੀ ਸੂਚਨਾ ਮਿਲਣ ’ਤੇ ਪਰਿਵਾਰ ਅਤੇ ਪਿੰਡ ਵਾਸੀਆਂ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!

ਮ੍ਰਿਤਕ ਸ਼ਰਨਪ੍ਰੀਤ ਸਿੰਘ ਦੇ ਦਾਦਾ ਕੈਪਟਨ ਬਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਰਵਿੰਦਰ ਸਿੰਘ, ਜੋ ਏਅਰਫੋਰਸ ’ਚ ਸਰਵਿਸ ਕਰਦਾ ਸੀ, ਦੀ ਕੁਝ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਰਵਿੰਦਰ ਦੇ 2 ਪੁੱਤਰ ਸ਼ਰਨਪ੍ਰੀਤ ਸਿੰਘ ਅਤੇ ਅਵਨੀਤ ਸਿੰਘ ਹਨ, ਜੋ 5 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਚਲੇ ਗਏ ਸਨ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)

ਨੌਜਵਾਨ ਦੇ ਦਾਦਾ ਨੇ ਦੱਸਿਆ ਕਿ ਮ੍ਰਿਤਕ ਸ਼ਰਨਜੀਤ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ’ਚ ਰਹਿੰਦਾ ਸੀ। ਉਸ ਦੀ ਬੀਤੇ ਦਿਨੀਂ ਸੜਕ ਹਾਦਸੇ ’ਚ ਮੌਤ ਹੋ ਗਈ, ਜਿਸ ਨਾਲ ਘਰ ’ਚ ਸਭ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਦਾਦਾ ਜੀ ਨੇ ਦੱਸਿਆ ਕਿ ਸ਼ਰਨਜੀਤ ਦੀ ਮ੍ਰਿਤਕ ਦੇਹ 5 ਫਰਵਰੀ ਤੱਕ ਉਨ੍ਹਾਂ ਦੇ ਪਿੰਡ ਕੰਗ ’ਚ ਆਉਣ ਦੀ ਸੰਭਾਵਨਾ ਹੈ।  

ਪੜ੍ਹੋ ਇਹ ਵੀ ਖ਼ਬਰ - ਭਾਜਪਾ ’ਚ ਅੰਦੂਰਨੀ ਲੜਾਈ ਖੁੱਲ੍ਹ ਕੇ ਆਈ ਸਾਹਮਣੇ, ਫਤਿਹਜੰਗ ਬਾਜਵਾ ਦੇ ਰੋਡ ਸ਼ੋਅ ’ਚ ਭਿੜੇ ਭਾਜਪਾਈ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News