ਕੈਨੇਡਾ ਜਾਣ ਦੇ ਚਾਹਵਾਨ ਧਿਆਨ ਦਿਓ! ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੰਮ
Friday, Oct 25, 2024 - 09:48 AM (IST)

ਨਵੀਂ ਦਿੱਲੀ (ਨਵੋਦਿਆ ਟਾਈਮਜ਼)– ਨੌਜਵਾਨ ਪੀੜ੍ਹੀ ਵਿਚ ਸੁਨਹਿਰੀ ਭਵਿੱਖ ਲਈ ਵਿਦੇਸ਼ ਜਾਣ ਦੇ ਸੁਫ਼ਨੇ ਦਾ ਬਹੁਤ ਲੋਕ ਨਾਜਾਇਜ਼ ਫ਼ਾਇਦਾ ਚੁੱਕ ਲੈਂਦੇ ਹਨ। ਕੁਝ ਪੈਸਿਆਂ ਖਾਤਰ ਉਹ ਬੱਚਿਆਂ ਦਾ ਭਵਿੱਖ ਦਾਅ 'ਤੇ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰਦੇ। IGI ਪੁਲਸ ਵੱਲੋਂ ਅਜਿਹੇ ਹੀ ਇਕ ਮਾਮਲੇ ਦਾ ਖ਼ੁਲਾਸਾ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਮਾਮਲੇ ਦੇ ਮਾਸਟਰਮਾਈਂਡ ਬਾਰੇ ਕੈਨੇਡਾ ਤੋਂ ਪਰਤੇ ਹਾਈ ਕਮਿਸ਼ਨਰ ਦਾ ਵੱਡਾ ਖ਼ੁਲਾਸਾ
ਦਰਅਸਲ, ਕੈਨੇਡਾ ਦਾ ਨਕਲੀ ਵੀਜ਼ਾ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਆਈ. ਜੀ. ਆਈ. ਪੁਲਸ ਨੇ 2 ਔਰਤਾਂ ਸਮੇਤ ਅੱਧੀ ਦਰਜਨ ਏਜੰਟਾਂ ਤੇ ਇਕ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪ੍ਰਤੀਕ ਸ਼ਾਹ ਉਰਫ ਅਭਿਜੀਤ, ਗੌਰਵ, ਨਿਤਿਨ ਸ਼ਰਮਾ, ਸਰਬਜੀਤ ਕੌਰ ਉਰਫ ਸਿਮਰਪ੍ਰੀਤ ਕੌਰ, ਗਗਨਦੀਪ ਉਰਫ ਮਾਹੀ, ਕੁਲਦੀਪ ਤੇ ਰੀਨਾ ਕੌਸ਼ਲ ਵਜੋਂ ਹੋਈ ਹੈ। ਇਨ੍ਹਾਂ ਦੀ ਗ੍ਰਿਫਤਾਰੀ ਗੁਜਰਾਤ, ਹਰਿਆਣਾ ਤੇ ਪੰਜਾਬ ਤੋਂ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8