ਕੈਨੇਡਾ ਨੇ ਦਿੱਤਾ ਇਕ ਹੋਰ ਝਟਕਾ, ਹੁਣ ਫੁਲ ਟਾਈਮ ਕੰਮ ਨਹੀਂ ਕਰ ਸਕਣਗੇ ਵਿਦਿਆਰਥੀ!

Saturday, Dec 16, 2023 - 07:02 PM (IST)

ਕੈਨੇਡਾ ਨੇ ਦਿੱਤਾ ਇਕ ਹੋਰ ਝਟਕਾ, ਹੁਣ ਫੁਲ ਟਾਈਮ ਕੰਮ ਨਹੀਂ ਕਰ ਸਕਣਗੇ ਵਿਦਿਆਰਥੀ!

ਲੁਧਿਆਣਾ (ਰਾਮ) - ਕੈਨੇਡਾ ਸਰਕਾਰ ਲਗਾਤਾਰ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇ ਰਹੀ ਹੈ। ਕੈਨੇਡਾ ਨੇ ਵੀਰਵਾਰ ਨੂੰ ਹੀ ਕੈਨੇਡਾ ਵਿਚ ਰਹਿ ਰਹੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਦਾ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਇਸ ਫੈਸਲੇ ਨੂੰ 24 ਘੰਟੇ ਹੀ ਬੀਤੇੇ ਸਨ ਕਿ ਨਵਾਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਕੈਨੇਡਾ ਵਿਚ ਗਏ ਵਿਦਿਆਰਥੀ ਹੁਣ ਫੁਲ ਟਾਈਮ ਕੰਮ ਨਹੀਂ ਕਰ ਸਕਣਗੇ।

ਇਹ ਵੀ ਪੜ੍ਹੋ :    ਪੰਜਾਬ ਸਮੇਤ ਦੇਸ਼ ਦੇ 12 ਸੂਬਿਆਂ 'ਤੇ ਕਰਜ਼ੇ ਦਾ ਭਾਰੀ ਬੋਝ, RBI ਨੇ ਦਿੱਤੀ ਇਹ ਚਿਤਾਵਨੀ

ਕੋਰੋਨਾ ਤੋਂ ਪਹਿਲਾਂ ਹਰ ਹਫਤੇ 20 ਘੰਟੇ ਕੰਮ ਕਰਨ ਦੀ ਪਰਮਿਸ਼ਨ ਸੀ ਪਰ ਕੋਰੋਨਾ ਕਾਲ ਕਾਰਨ ਵਿਦਿਆਰਥੀਆਂ ਨੂੰ 40 ਘੰਟੇ ਹਰ ਹਫਤੇ ਕੰਮ ਕਰਨ ਦਾ ਵਰਕ ਪਰਮਿਟ ਜਾਰੀ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹੁਣ ਕੋਰੋਨਾ ਕਾਲ ਖਤਮ ਹੋ ਚੁੱਕਾ ਹੈ ਅਤੇ ਹੁਣ ਵਿਦਿਆਰਥੀ 20 ਘੰਟੇ ਹਰ ਹਫਤੇ ਕੰਮ ਕਰ ਸਕਣਗੇ। ਨਵੇਂ ਨਿਯਮ 30 ਅ੍ਰਪੈਲ 2024 ਤੋਂ ਬਾਅਦ ਤੋਂ ਲਾਗੂ ਹੋਣਗੇ।

ਦੱਸ ਦੇਈਏ ਕਿ ਪੰਜਾਬ ਤੋਂ ਵੱਡੀ ਗਿਣਤੀ ’ਚ ਵਿਦਿਆਰਥੀ ਹਰ ਸਾਲ ਕੈਨੇਡਾ ਪੜ੍ਹਾਈ ਕਰਨ ਲਈ ਜਾਂਦੇ ਹਨ। ਪਿਛਲੇ ਕੁਝ ਸਮੇਂ ’ਚ ਕੈਨੇਡਾ ’ਚ ਰਹਿਣ-ਸਹਿਣ ਅਤੇ ਖਾਣਾ-ਪੀਣਾ ਮਹਿੰਗਾ ਹੋਇਆ ਹੈ। ਉਸ ਤੋਂ ਵਿਦਿਆਰਥੀ ਪਹਿਲਾਂ ਹੀ ਪ੍ਰੇਸ਼ਾਨ ਹੋ ਚੁੱਕੇ ਹਨ। ਹੁਣ ਅਜਿਹੇ ’ਚ ਸਰਕਾਰ ਦਾ ਇਹ ਫੈਸਲਾ ਵਿਦਿਆਰਥੀਆਂ ਲਈ ਚਿੰਤਾ ਵਾਲਾ ਹੈ।

ਇਸ ਤੋਂ ਪਹਿਲਾਂ ਜੀ. ਆਈ. ਸੀ. 20,635 ਡਾਲਰ ਪ੍ਰਤੀ ਵਿਦਿਆਰਥੀ ਕਰਨ ਦਾ ਲਿਆ ਸੀ ਫੈਸਲਾ

ਭਾਰਤ ਵਿਚ ਕੈਨੇਡੀਅਨ ਯੂਨੀਵਰਸਿਟੀਆਂ ਵਿਚ 9 ਅਪਲਾਈ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਘੱਟ ਹੋ ਰਹੀ ਹੈ। ਕੈਨੇਡਾ ਇਕ ਤੋਂ ਬਾਅਦ ਇਕ ਨਵਾਂ ਕਾਨੂੰਨ ਲਾਗੂ ਕਰ ਰਿਹਾ ਹੈ। ਇਸ ਨਾਲ ਪਹਿਲਾਂ ਕੈਨੇਡਾ ਵਿਚ ਜੀ. ਆਈ. ਸੀ. ਖਾਤੇ ਲਈ 10,000 ਡਾਲਰ ਤੋਂ ਵਧਾ ਕੇ ਇਸ ਦੀ ਰਾਸ਼ੀ 20,635 ਡਾਲਰ ਪ੍ਰਤੀ ਵਿਦਿਆਰਥੀ ਕਰ ਦਿੱਤੀ ਗਈ ਸੀ। ਇਸ ਸਬੰਧੀ ਵੀਜ਼ਾ ਮਾਹਿਰਾਂ ਦਾ ਕਹਿਣਾ ਹੈ ਕਿ ਕੈਨੇਡਾ ਵਿਚ ਸਾਰਿਆਂ ਨੂੰ ਰੋਜ਼ਗਾਰ ਮਿਲੇ, ਇਸ ਦੇ ਲਈ ਵਿਦਿਆਰਥੀਆਂ ਦਾ 40 ਘੰਟਾ ਵਾਲਾ ਮਤਲਬ ਫੁਲ ਟਾਈਮ ਵਰਕ ਪਰਮਿਟ ਖਤਮ ਕੀਤਾ ਜਾ ਰਿਹਾ ਹੈ। ਕੋਰੋਨਾ ਕਾਲ ਤੋਂ ਪਹਿਲਾਂ 20 ਘੰਟੇ ਮਿਲਦੇ ਸਨ ਅਤੇ ਅੱਗੇ ਵੀ ਹੁਣ 30 ਅਪ੍ਰੈਲ 2024 ਤੋਂ ਬਾਅਦ 20 ਘੰਟੇ ਕੰਮ ਕਰਨ ਦੀ ਇਜਾਜ਼ਤ ਹੋਵੇਗੀ।

ਇਹ ਵੀ ਪੜ੍ਹੋ :    ਦਸੰਬਰ 'ਚ ਹੀ ਨਿਪਟਾ ਲਓ ਆਧਾਰ ਤੇ ਬੈਂਕ ਨਾਲ ਜੁੜੇ ਇਹ ਕੰਮ, 1 ਜਨਵਰੀ ਤੋਂ ਬਦਲ ਜਾਣਗੇ ਨਿਯਮ

ਪੰਜਾਬ ਤੋਂ ਗਏ ਵਿਦਿਆਰਥੀਆਂ ਦਾ ਅੰਕੜਾ 5 ਲੱਖ ਤੋਂ ਵੱਧ

ਦੱਸ ਦੇਈਏ ਕਿ ਇਸ ਸਮੇਂ ਕੈਨੇਡਾ ਵਿਚ ਇਸ ਸਮੇਂ ਕਰੀਬ 14 ਲੱਖ ਵਿਦਿਆਰਥੀ ਪੋਸਟ ਗ੍ਰੈਜੁੂਏਟ ਵਰਕ ਪਰਮਿਟ ’ਤੇ ਕੰਮ ਕਰ ਰਹੇ ਹਨ। ਸਰਕਾਰ ਦੇ ਇਸ ਸਖ਼ਤ ਫੈਸਲੇ ਨਾਲ ਇਨ੍ਹਾਂ ਨੂੰ ਅਗਲੇ ਸਾਲ ਆਪਣੇ ਮੂਲ ਦੇਸ਼ਾਂ ਵਿਚ ਵਾਪਸ ਜਾਣਾ ਪੈ ਸਕਦਾ ਹੈ। ਵਰਕ ਪਰਮਿਟ ’ਤੇ ਕੰਮ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਦਾ ਅੰਕੜਾ 5 ਲੱਖ ਤੋਂ ਵੱਧ ਹੈ। ਇਸ ਨਾਲ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ’ਤੇ ਅਸਰ ਪੈਣਾ ਤੈਅ ਮੰਨਿਆ ਜਾ ਰਿਹਾ ਹੈ।

ਕੈਨੇਡਾ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਹੋ ਰਹੀ ਘੱਟ

ਇਸ ਤੋਂ ਇਲਾਵਾ ਭਾਰਤ ਤੋਂ ਕੈਨੇਡੀਅਨ ਯੂਨੀਵਰਸਿਟੀਆਂ ਵਿਚ ਅਪਲਾਈ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਘੱਟ ਹੋ ਰਹੀ ਹੈ। ਕੈਨੇਡਾ ਇਕ ਹੋਰ ਕਾਨੂੰਨ ਪੇਸ਼ ਕਰ ਰਿਹਾ ਹੈ, ਜੋ ਸੰਭਾਵਿਤ ਰੂਪ ਤੋਂ ਵਿਦਿਆਰਥੀਆਂ ਨੂੰ ਦੇਸ਼ ਵਿਚ ਅਰਜ਼ੀਆਂ ਦੇਣ ਤੋਂ ਰੋਕ ਸਕਦਾ ਹੈ।

ਉੱਧਰ, ਵਿਦਿਆਰਥੀਆਂ ਨੇ ਕਿਹਾ ਕਿ ਕੈਨੇਡਾ ’ਚ ਵਿਦਿਆਰਥੀਆਂ ਦੀ ਬਹੁਤਾਂਤ ਹੋਣ ਕਾਰਨ ਪਾਰਟਟਾਈਮ ਨੌਕਰੀ ਹਾਸਲ ਕਰਨਾ ਬਹੁਤ ਮੁਸ਼ਕਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰ ਦੀ ਤੰਗੀ ਕਾਰਨ ਵਿਦਿਆਰਥੀਆਂ ਨੂੰ ਜ਼ਿਆਦਾਤਰ ਹਫਤੇ ਵਿਚ ਅਜੇ 15 ਤੋਂ 20 ਘੰਟੇ ਹੀ ਕੰਮ ਮਿਲ ਪਾ ਰਿਹਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਹੁਣ ਵਿਦਿਆਰਥੀਆਂ ਦੇ ਕੰਮ ਦੇ ਘੰਟੇ ਹੋਰ ਵੀ ਘੱਟ ਹੋ ਸਕਦੇ ਹਨ। ਇਸ ਨਾਲ ਯਕੀਨਨ ਕੈਨੇਡਾ ਵੱਲ ਵਿਦਿਆਰਥੀਆਂ ਦਾ ਰੁਝਾਨ ਘੱਟ ਹੋਣਾ ਤੈਅ ਹੈ।

ਇਹ ਵੀ ਪੜ੍ਹੋ :    RBI ਨੇ ਜਾਰੀ ਕੀਤੀ ਚਿਤਾਵਨੀ, ਸੋਸ਼ਲ ਮੀਡੀਆ 'ਤੇ ਕਰਜ਼ਾ ਮੁਆਫੀ ਦੀਆਂ ਪੇਸ਼ਕਸ਼ਾਂ ਬਾਰੇ ਦਿੱਤੀ ਅਹਿਮ ਜਾਣਕਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News